ਹਰਭਜਨ ਮਾਨ ਨੇ ਸਾਂਝਾ ਕੀਤਾ ਬਜ਼ੁਰਗ ਦਾ ਵੀਡੀਓ, ਹਰ ਕੋਈ ਬਜ਼ੁਰਗ ਦੇ ਜਜ਼ਬੇ ਨੂੰ ਕਰ ਰਿਹਾ ਸਲਾਮ

By  Shaminder January 6th 2021 03:29 PM

ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਬਜ਼ੁਰਗ ਦੀ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਇਹ ਬਜ਼ੁਰਗ ਹਰਭਜਨ ਮਾਨ ਦੇ ਗਾਣੇ ‘ਤੇ ਥਿਰਕਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਗਾਣੇ ਨੂੰ ਹਰਭਜਨ ਮਾਨ ਨੇ ਕੁਝ ਦਿਨ ਪਹਿਲਾਂ ਹੀ ਰਿਲੀਜ਼ ਕੀਤਾ ਹੈ ।

harbhajan Mann

ਕਿਸਾਨਾਂ ਦੇ ਅੰਦੋਲਨ ਨੂੰ ਸਮਰਪਿਤ ਇਸ ਗਾਣੇ ‘ਚ ਉਨ੍ਹਾਂ ਨੇ ਦਿੱਲੀ ਨੂੰ ਵੰਗਾਰਦਿਆਂ ਕਿਹਾ ਸੀ ਕਿ ਪੰਜਾਬ ਦੇ ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਘਰੋਂ ਛੇ-ਛੇ ਮਹੀਨਿਆਂ ਲਈ ਰਾਸ਼ਨ ਪਾਣੀ ਲੈ ਕੇ ਨਿਕਲੇ ਹਨ ਅਤੇ ਆਪਣਾ ਹੱਕ ਲਏ ਬਿਨਾਂ ਪੰਜਾਬ ਨਹੀਂ ਪਰਤਣਗੇ ।

ਹੋਰ ਪੜ੍ਹੋ : ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੀਤ ‘ਖਾਲਸਾ ਪੰਥ’ ਹਰਭਜਨ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼

harbhajan

ਇਸ ਗੀਤ ‘ਤੇ ਇਹ ਬਜ਼ੁਰਗ ਰੋਡ ‘ਤੇ ਖੜੇ ਹੋ ਕੇ ਥਿਰਕਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ਬਜ਼ੁਰਗ ਦੇ ਜਜ਼ਬੇ ਨੂੰ ਸਲਾਮ ਕਰ ਰਿਹਾ ਹੈ ।

bazurg dance

ਦੱਸ ਦਈਏ ਕਿ ਹਰਭਜਨ ਮਾਨ ਵੀ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਸਨ । ਉਹ ਲਗਾਤਾਰ ਕਿਸਾਨਾਂ ਨੂੰ ਸਮਰਥਨ ਦਿੰਦੇ ਆ ਰਹੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਆਪਣੇ ਗੀਤਾਂ ਦੇ ਜ਼ਰੀਏ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ।

 

View this post on Instagram

 

A post shared by Harbhajan Mann (@harbhajanmannofficial)

Related Post