ਹਰਭਜਨ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ-‘ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ।।’
Lajwinder kaur
October 7th 2020 11:30 AM --
Updated:
October 7th 2020 11:38 AM
ਪੰਜਾਬੀ ਗਾਇਕ ਹਰਭਜਨ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । 
ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ।।’

ਸੋਸ਼ਲ ਮੀਡੀਆ ਉੱਤੇ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਕਮੈਂਟ ਕਰਕੇ ਵਾਹਿਗੁਰੂ ਜੀ ਅੱਗੇ ਸਭ ਠੀਕ ਕਰਨ ਤੇ ਸਰਬੱਤ ਦੇ ਭੱਲੇ ਦੇ ਲਈ ਅਰਦਾਸ ਕਰ ਰਹੇ ਨੇ ।

ਹਰਭਜਨ ਮਾਨ ਜੋ ਕਿ ਏਨੀਂ ਦਿਨੀਂ ਬਤੌਰ ਪੰਜਾਬੀ ਹੋਣ ਦੇ ਨਾਤੇ ਆਪਣਾ ਫ਼ਰਜ਼ ਨਿਭਾ ਰਹੇ ਨੇ । ਉਹ ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹੋਏ ਨਜ਼ਰ ਆ ਰਹੇ ਨੇ । ਹਰਭਜਨ ਮਾਨ ਖੇਤੀ ਬਿੱਲਾਂ ਦੇ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ‘ਚ ਪੂਰਾ ਸਾਥ ਦੇ ਰਹੇ ਨੇ ।