ਹਰਭਜਨ ਮਾਨ ਪਤਨੀ ਦੇ ਨਾਲ ਕਿਚਨ ‘ਚ ਕੁਕਿੰਗ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

By  Shaminder June 15th 2021 04:42 PM

ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਫੈਨਸ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਘਰ ‘ਚ ਖਾਣਾ ਬਣਾਉਂਦੇ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੀ ਪਤਨੀ ਦੇ ਨਾਲ ਦੇਸੀ ਅੰਡਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ।

punjabi singer harbhajan maan Image Source: instagram

ਹੋਰ ਪੜ੍ਹੋ :ਬਲਾਤਕਾਰ ਦੇ ਇਲਜ਼ਾਮਾਂ ਵਿੱਚ ਘਿਰੇ ਅਦਾਕਾਰ ਪਰਲ ਵੀ ਪੁਰੀ ਨੂੰ ਮਿਲੀ ਜ਼ਮਾਨਤ 

harman mann shared her hubby harbhajan mann Image Source: instagram

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਕਿ ‘ਲੰਮੇ ਸਮੇਂ ਬਾਅਦ ਘਰ ‘ਚ ਕੁਕਿੰਗ ਕਰਨ ਦਾ ਮੌਕਾ ਮਿਲਿਆ ਥੈਂਕ ਯੂ ਹਰਮਨ ਹੌਸਲਾ ਅਫਜ਼ਾਈ ਅਤੇ ਇਸ ਤਰ੍ਹਾਂ ਦੇ ਤਜ਼ਰਬੇ ਲਈ’। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

harman mann Image Source: instagram

ਪ੍ਰਸ਼ੰਸਕ ਲਗਾਤਾਰ ਇਸ ਵੀਡੀਓ ‘ਤੇ ਆਪਣਾ ਪ੍ਰਤੀਕਰਮ ਦਿੰਦੇ ਆ ਰਹੇ ਹਨ ਅਤੇ ਇਸ ਵੀਡੀਓ ਨੂੰ ਸ਼ੇਅਰ ਵੀ ਕਰ ਰਹੇ ਹਨ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ ।

 

View this post on Instagram

 

A post shared by Harbhajan Mann (@harbhajanmannofficial)

Related Post