ਹਰਭਜਨ ਮਾਨ ਦਾ ਨਵਾਂ ਗੀਤ ‘ਏਕਾ’ ਹੋਇਆ ਰਿਲੀਜ਼

By  Shaminder December 15th 2020 12:04 PM

ਹਰਭਜਨ ਮਾਨ ਦਾ ਨਵਾਂ ਗੀਤ ‘ਏਕਾ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਵਿੰਦਰ ਤਤਲਾ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਇਮਪਾਇਰ ਨੇ । ਇਸ ਗੀਤ ਨੂੰ ਐੱਚ ਐੱਮ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

farmer

ਇਸ ਗੀਤ ‘ਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਇੱਕਜੁਟ ਹੋ ਚੁੱਕੇ ਹਨ ਅਤੇ ਸਾਰੇ ਸੂਬੇ ਇੱਕ ਹੋ ਕੇ ਦਿੱਲੀ ‘ਚ ਧਰਨੇ ਪ੍ਰਦਰਸ਼ਨ ਲਈ ਪਹੁੰਚ ਚੁੱਕੇ ਹਨ ।

ਹੋਰ ਵੇਖੋ : ਹਰਭਜਨ ਮਾਨ ਦਾ ਨਵਾਂ ਕਿਸਾਨੀ ਗੀਤ ‘ਏਕਾ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

farmer

ਹਰਭਜਨ ਮਾਨ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

farmers-protest

ਦੱਸ ਦਈਏ ਕਿ ਦਿੱਲੀ ‘ਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਕਿਸਾਨ ਖੇਤੀ ਕਨੁੰਨਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ ।ਪਰ ਕਿਸਾਨਾਂ ਦੀ ਇਸ ਮੰਗ ਵੱਲ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ।

 

View this post on Instagram

 

A post shared by Harbhajan Mann (@harbhajanmannofficial)

Related Post