ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ, ਹਰਭਜਨ ਮਾਨ ਦਾ ਨਵਾਂ ਗੀਤ ‘ਗਾਥਾ ਚਮਕੌਰ ਦੀ ਗੜ੍ਹੀ’ ਹੋਇਆ ਰਿਲੀਜ਼

By  Pushp Raj December 24th 2022 10:08 AM -- Updated: December 24th 2022 11:24 AM

Harbhajan Mann's new song : ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਅਨੇਕਾਂ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕ ਹਮੇਸ਼ਾ ਲਾਈਮਲਾਈਟ ‘ਚ ਬਣਿਆ ਰਹਿੰਦਾ ਹੈ। ਹਾਲ ਹੀ ਵਿੱਚ ਹਰਭਜਨ ਮਾਨ ਦਾ ਇੱਕ ਹੋਰ ਨਵਾਂ ਗੀਤ ‘ਗਾਥਾ ਚਮਕੌਰ ਦੀ ਗੜ੍ਹੀ’ ਰਿਲੀਜ਼ ਹੋਇਆ ਹੈ।

harbhajan mann

ਦੱਸ ਦਈਏ ਕਿ ਗਾਇਕ ਹਰਭਜਨ ਮਾਨ ਨੇ ਇੰਡਸਟਰੀ ‘ਚ 30 ਸਾਲ ਪੂਰੇ ਕੀਤੇ ਹਨ। ਇਸ ਖੁਸ਼ੀ ‘ਚ ਉਨ੍ਹਾਂ ਨੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ। ਉਨ੍ਹਾਂ ਨੇ ਆਪਣੀ ਐਲਬਮ ‘ਮਾਇ ਵੇਅ: ਮੈਂ ਤੇ ਮੇਰੇ ਗੀਤ’ ਰਿਲੀਜ਼ ਕੀਤੀ ਸੀ।

ਇਸ ਐਲਬਮ ਤੋਂ ਬਾਅਦ ਹਰਭਜਨ ਮਾਨ ਦਾ ਇੱਕ ਹੋਰ ਧਾਰਮਕ ਮ ਰਿਲੀਜ਼ ਹੋਇਆ ਹੈ। ਇਸ ਗੀਤ ਦਾ ਸਿਰਲੇਖ ਹੈ ‘ਗਾਥਾ ਚਮਕੌਰ ਦੀ ਗੜ੍ਹੀ’ ਹੈ। ਇਸ ਗੀਤ ਨੂੰ ਸੁਣ ਕੇ ਹਰ ਸਿੱਖ ਵਿਅਕਤੀ ਮਾਣ ਮਹਿਸੂਸ ਕਰ ਰਿਹਾ ਹੈ।

Image Source :Instagram

ਦੱਸ ਦਈਏ ਕਿ ਇਹ ਗੀਤ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਹੈ। ਇਹ ਗੀਤ ਹਰਭਜਨ ਮਾਨ ਦੇ ਯੂਟਿਊਬ ਚੈਨਲ ‘ਤੇ ਸੁਣਿਆ ਜਾ ਸਕਦਾ ਹੈ।

ਇਸ ਦੀ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀ।

ਇਸ ਨੂੰ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ ‘ਚ ਲਿਖਿਆ, 'ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ?? ਧੰਨ ਧੰਨ, ਸਰਬੰਸ-ਦਾਨੀ, ਬਾਦਸ਼ਾਹ ਦਰਵੇਸ਼, ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਮਹਾਨਤਾ ਨੂੰ ਦਰਸਾਉਂਦੀ, ਗੁਰੂ ਸਾਹਬ ਦੀ ਭਾਈ ਦਿਆ ਸਿੰਘ ਜੀ ਨਾਲ ਵਾਰਤਾਲਾਪ ???'।

ਹੋਰ ਪੜ੍ਹੋ: ਪੰਜਾਬੀ ਗਾਇਕ ਕਾਕਾ ਰੂਸ ਜਾ ਕੇ ਹੋਏ ਬਿਮਾਰ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਦੱਸਣਯੋਗ ਹੈ ਕਿ 20 ਤੋਂ 27 ਦਸੰਬਰ ਤੱਕ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿੱਖ ਭਾਈਚਾਰੇ ਦੇ ਲੋਕ ਦਸ਼ਮ ਪਾਤਸ਼ਾਹੀ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਪੰਜਾਬੀ ਇੰਡਸਟਰੀ ਵੀ ਸਾਹਿਬਜ਼ਾਦਿਆਂ ਦੀ ਇਸ ਮਹਾਨ ਕੁਰਬਾਨੀ ਨੂੰ ਯਾਦ ਕਰ ਰਹੀ ਹੈ। ਇਸ ਮੌਕੇ ‘ਤੇ ਕਈ ਗਾਇਕਾਂ ਨੇ ਧਾਰਮਿਕ ਗਾਣੇ ਵੀ ਰਿਲੀਜ਼ ਕੀਤੇ ਹਨ।

Related Post