ਹਰਦੀਪ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘Lockdown’ ਦੇ ਰਾਹੀਂ ਬਿਆਨ ਕਰ ਰਹੇ ਨੇ ਸੰਸਾਰ ਦੇ ਹਾਲਾਤਾਂ ਨੂੰ, ਦੇਖੋ ਵੀਡੀਓ

By  Lajwinder kaur April 26th 2020 12:40 PM

ਠੋਕਰ,ਬੁਲੰਦੀਆਂ ਵਰਗੇ ਪ੍ਰੇਰਣਾ ਵਾਲੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲਾਂ ‘ਚ ਖ਼ਾਸ ਜਗ੍ਹਾ ਬਨਾਉਣ ਵਾਲੇ ਹਰਦੀਪ ਗਰੇਵਾਲ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਲਾਕਡਾਊਨ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਹਰਦੀਪ ਗਰੇਵਾਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਲਾਕਡਾਊਨ ਗੀਤ ਦੇ ਬੋਲ ਖੁਦ ਹਰਦੀਪ ਗਰੇਵਾਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਹੋਮੀਬੁਆਏ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਗੈਰੀ ਖਟਰਾਓ ਵੱਲੋਂ ਤਿਆਰ ਕੀਤਾ ਹੈ । ਇਸ ਗੀਤ ਦਾ ਵੀਡੀਓ ਹਰਦੀਪ ਗਰੇਵਾਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ‘ਚ ਹਰਦੀਪ ਗਰੇਵਾਲ ਨੇ ਕੋਰੋਨਾ ਵਾਇਰਸ ਦੇ ਕਾਰਨ ਸੰਸਾਰ ਦੇ ਜੋ ਹਾਲਾਤਾਂ ਬਣੇ ਹੋਏ ਨੇ ਉਸ ਨੂੰ ਬਿਆਨ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਮਨੁੱਖ ਵੱਲੋਂ ਕੁਦਰਤ ਨਾਲ ਕੀਤੇ ਖਿਲਵਾੜ ਨੂੰ ਵੀ ਦੱਸਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਹਰਦੀਪ ਗਰੇਵਾਲ ਇਸ ਤੋਂ ਪਹਿਲਾਂ ਪੰਜਾਬ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ ।

ਜਿਵੇਂ ਕਿ ਸਭ ਜਾਣਦੇ ਨੇ ਹੀ ਪੂਰੇ ਸੰਸਾਰ ‘ਚ ਕੋਰੋਨਾ ਵਾਇਰਸ ਨੇ ਆਪਣੇ ਕਹਿਰ ਮਚਾਇਆ ਹੋਇਆ ਹੈ ਤੇ ਭਾਰਤ ‘ਚ ਵੀ ਕੋਰੋਨਾ ਵਾਇਰਸ ਦੇ ਨਾਲ ਪੀੜਤ ਲੋਕਾਂ ਦੇ ਕੇਸ ਹਰ ਰੋਜ਼ ਵੱਧ ਰਹੇ ਨੇ । ਜਿਸਦੇ ਚੱਲਦੇ ਸੰਸਾਰ ਦੇ ਬਾਕੀ ਦੇਸ਼ਾਂ ਵਾਂਗ ਭਾਰਤ ‘ਚ ਵੀ ਲਾਕਡਾਊਨ ਲਗਾਇਆ ਗਿਆ ਹੈ । ਤਾਂ ਜੋ ਕੋਰੋਨਾ ਵਾਇਰਸ ਦਾ ਖਾਤਮਾ ਭਾਰਤ ਦੇਸ਼ ‘ਚੋਂ ਕੀਤਾ ਜਾ ਸਕੇ ।

Related Post