ਦਿਲ ਦੇ ਦਰਦਾਂ ਨੂੰ ਬਿਆਨ ਕਰ ਰਹੇ ਨੇ ਹਰਦੀਪ ਗਰੇਵਾਲ ਆਪਣੇ ਨਵੇਂ ਗੀਤ ‘ਮੋੜ ਸਕਦਾ’ ਨਾਲ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur November 11th 2019 11:43 AM

ਹਰਦੀਪ ਗਰੇਵਾਲ ਆਪਣੇ ਨਵੇਂ ਸੈਡ ਸੌਂਗ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ‘ਮੋੜ ਸਕਦਾ’ ਟਾਈਟਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਹਰਦੀਪ ਗਰੇਵਾਲ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗਾਣਾ ਸੈਡ ਜ਼ੌਨਰ ਦਾ ਹੈ ਜਿਸ ‘ਚ ਉਹ ਕੁੜੀ ਦੇ ਪੱਖ ਤੋਂ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:

ਦਰਸ਼ਕਾਂ ਦੇ ਦਿਲਾਂ ਨੂੰ ਛੂਹਣ ਵਾਲੇ ਬੋਲ ਹਰਦੀਪ ਗਰੇਵਾਲ ਦੀ ਕਲਮ ‘ਚੋਂ ਹੀ ਨਿਕਲੇ ਨੇ। ਗਾਣੇ ਚ ਪਰੂਫ਼ ਵੱਲੋਂ ਦਿੱਤੇ ਮਿਊਜ਼ਿਕ ਨੇ ਚਾਰ ਚੰਨ ਲਗਾ ਦਿੱਤੇ ਨੇ। ਜੇ ਗੱਲ ਕਰੀਏ ਗੀਤ ਦੇ ਵੀਡੀਓ ਦੀ ਤਾਂ ਉਹ ਵੀ ਬਹੁਤ ਹੀ ਸ਼ਾਨਦਾਰ ਹੈ ਜਿਸ ਨੂੰ ਗੈਰੀ ਖਟਰਾਓ ਵੱਲੋਂ ਖ਼ੂਬਸੂਰਤ ਤਿਆਰ ਕੀਤਾ ਗਿਆ ਹੈ। ਮੋੜ ਸਕਦਾ ਗਾਣੇ ‘ਚ ਅਦਾਕਾਰੀ ਵੀ ਖੁਦ ਹਰਦੀਪ ਗਰੇਵਾਲ ਨੇ ਕੀਤੀ ਹੈ ਤੇ ਫੀਮੇਲ ਮਾਡਲ ਸ਼ੈਰੀ ਅਗਰਵਾਲ ਅਦਾਕਾਰੀ ‘ਚ ਉਨ੍ਹਾਂ ਦਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਹਨ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਇਸ ਤੋਂ ਪਹਿਲਾਂ ਵੀ ਹਰਦੀਪ ਗਰੇਵਾਲ ਪਲੈਟੀਨਮ, ਖਰੇ ਬੰਦੇ, ਹੈੱਡਲਾਈਨ, ਫੇਕ ਸੁਪਰ ਸਟਾਰ, ਗੋਲਡਨ ਹਾਰਟ, 40 ਕਿੱਲੇ, ਉਡਾਰੀ ਵਰਗੇ ਵਧੀਆ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

Related Post