ਹਾਰਦਿਕ ਪਾਂਡਿਆ ਤੇ ਨਤਾਸ਼ਾ ਬਣੇ ਮੰਮੀ-ਪਾਪਾ, ਘਰ 'ਚ ਆਇਆ ਨੰਨ੍ਹਾ ਮਹਿਮਾਨ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

By  Lajwinder kaur July 30th 2020 04:56 PM

ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤੇ ਸਰਬੀਆ ਦੀ ਮਾਡਲ ਤੇ ਬਾਲੀਵੁੱਡ ਅਦਾਕਾਰਾ ਨਤਾਸ਼ਾ ਸਟੈਨਕੋਵਿਚ ਜੋ ਕਿ ਮਾਪੇ ਬਣ ਗਏ ਨੇ । ਹਾਰਦਿਕ ਪਾਂਡਿਆ ਦਾ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਦੇ ਨਾਲ ਗੁੰਜ ਉੱਠਿਆ ਹੈ ।  ਅਦਾਕਾਰਾ ਨਤਾਸ਼ਾ ਨੇ ਬੇਟੇ ਨੂੰ ਜਨਮ ਦਿੱਤਾ ਹੈ ।

 ਹੋਰ ਵੇਖੋ: ਯੁੱਧਵੀਰ ਮਾਣਕ ਨੇ ਆਪਣੇ ਮਰਹੂਮ ਪਿਤਾ ਕੁਲਦੀਪ ਮਾਣਕ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਬਚਪਨ ਦੀ ਤਸਵੀਰ

ਹਾਰਦਿਕ ਪਾਂਡਿਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਗੁੱਡ ਨਿਊਜ਼ ਨੂੰ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਉਨ੍ਹਾਂ ਨੇ ਆਪਣੇ ਬੇਟੇ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ , ਪਰਮਾਤਮਾ ਨੇ ਸਾਨੂੰ ਬੇਬੀ ਬੁਆਏ ਦੀ ਦਾਤ ਬਖ਼ਸ਼ੀ ਹੈ । ਇਸ ਪੋਸਟ ਉੱਤੇ ਵਧਾਈ ਵਾਲੇ ਮੈਸੇਜ਼ਾਂ ਦਾ ਤਾਂਤਾ ਲੱਗਿਆ ਹੋਇਆ ਹੈ ।  ਬਾਲੀਵੁੱਡ ਤੇ ਖੇਡ ਜਗਤ ਦੀਆਂ ਨਾਮੀ ਹਸਤੀਆਂ ਹਾਰਦਿਕ ਤੇ ਨਤਾਸ਼ਾ ਨੂੰ ਮੁਬਾਰਕਾਂ ਦੇ ਰਹੇ ਨੇ ।

ਦੱਸ ਦਈਏ ਹਾਰਦਿਕ ਪਾਂਡਿਆ ਨੇ 2020 ਦੀ ਸ਼ੁਰੂਆਤ ਨਤਾਸ਼ਾ ਦੇ ਨਾਲ ਹੀ ਕੀਤੀ ਸੀ । ਉਨ੍ਹਾਂ  ਨੇ ਅਭਿਨੇਤਰੀ ਨਤਾਸ਼ਾ ਸਟੈਨਕੋਵਿਚ ਨਾਲ ਮੰਗਣੀ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਟ ਉੱਤੇ ਸ਼ੇਅਰ ਕਰ ਤਰਥੱਲੀ ਜਿਹੀ ਮਚਾ ਦਿੱਤੀ ਸੀ । ਜਿਸ ਤੋਂ ਬਾਅਦ ਦੋਵਾਂ ਦੀਆਂ ਮੰਗਣੀ ਵਾਲੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ ।

Related Post