ਹਰਫ ਚੀਮਾ ਤੇ ਗੁਰਲੇਜ਼ ਅਖ਼ਤਰ 'ਦੁਸ਼ਮਣ 40' ਗੀਤ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur February 4th 2020 11:58 AM

ਪੰਜਾਬੀ ਗਾਇਕ ਹਰਫ ਚੀਮਾ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ‘ਦੁਸ਼ਮਣ 40’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਦੁਸ਼ਮਣ 40 ਚੱਕਵੀਂ ਬੀਟ ਵਾਲਾ ਸੌਂਗ ਹੈ, ਜਿਸ ਨੂੰ ਹਰਫ ਚੀਮਾ ਤੇ ਗੁਰਲੇਜ਼ ਅਖ਼ਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

 

ਹੋਰ ਵੇਖੋ:ਸੈਫ ਅਲੀ ਖ਼ਾਨ ਦਾ ਗਾਣਾ ‘Ole Ole’ ਹੋਇਆ ਰਿਲੀਜ਼, ਨੱਚਣ ਨੂੰ ਕਰ ਰਿਹਾ ਹੈ ਮਜ਼ਬੂਰ, ਦੇਖੋ ਵੀਡੀਓ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹਰਫ ਚੀਮਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦੀਪ ਜੰਡੂ ਨੇ ਦਿੱਤਾ ਹੈ। ਸਾਵੀਓ ਸੰਧੂ ਵੱਲੋਂ ਗਾਣੇ ਦੇ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ, ਜਿਸ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਹਰਫ ਚੀਮਾ ਤੇ ਪੰਜਾਬੀ ਮਾਡਲ। ਇਸ ਗੀਤ ਨੂੰ ਗੀਤ ਐੱਮ ਪੀ ਥ੍ਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।

ਜੇ ਗੱਲ ਕਰੀਏ ਹਰਫ ਚੀਮਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਲਵ ਮੈਰਿਜ, ਪਿੰਡਾਂ ਆਲੇ, ਟਿੱਬਿਆਂ ਆਲਾ ਜੱਟ, ਜੱਟਵਾਦ ਵਰਗੇ ਕਈ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਹਨ।

Related Post