ਕਿਸਾਨਾਂ ਦੇ ਹੌਸਲੇ ਨੂੰ ਬੁਲੰਦ ਕਰਦਾ ਨਵਾਂ ਕਿਸਾਨੀ ਗੀਤ ‘Border’ ਹੋਇਆ ਰਿਲੀਜ਼, ਹਰਫ ਚੀਮਾ ਤੇ ਗੁਰਲੇਜ ਅਖ਼ਤਰ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur January 17th 2021 12:04 PM

ਪੰਜਾਬੀ ਗਾਇਕ ਹਰਫ ਚੀਮਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘ਬਾਡਰ’ ਗੀਤ ਨੂੰ ਹਰਫ ਚੀਮਾ ਤੇ ਗੁਰਲੇਜ ਅਖ਼ਤਰ ਨੇ ਮਿਲਕੇ ਗਾਇਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਕਾਲੇ ਬਿੱਲਾਂ ਨੂੰ ਰੱਦ ਕਰਵਾਉਣ ਦੇ ਨਾਲ ਪੰਜਾਬ ਦੇ ਹਰ ਘਰ ਦੀ ਕਹਾਣੀ ਨੂੰ ਬਿਆਨ ਕੀਤਾ ਹੈ ।

harf cheema  ਹੋਰ ਪੜ੍ਹੋ : ਵਾਰ-ਵਾਰ ਦੇਖਿਆ ਜਾ ਰਿਹਾ ਹੈ ਰੇਸ਼ਮ ਸਿੰਘ ਅਨਮੋਲ ਦਾ ਇਹ ਵੀਡੀਓ, ਕਾਰ ਨੂੰ ਸਜਾਇਆ ਕਿਸਾਨੀ ਝੰਡੇ ਨਾਲ

ਇਸ ਗੀਤ ਦੇ ਬੋਲ ਖੁਦ ਹਰਫ ਚੀਮਾ ਨੇ ਲਿਖੇ ਨੇ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਹਰਫ ਚੀਮਾ ਤੇ ਪੰਜਾਬੀ ਐਕਟਰੈੱਸ ਜਪਜੀ ਖਹਿਰਾ । ਇਸ ਗੀਤ ਨੂੰ ਯੂਟਿਊਬ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਹ ਗਾਣਾ ਸਿੱਧਾ ਹਰ ਇੱਕ ਪੰਜਾਬੀ ਦੇ ਦਿਲ ਨੂੰ ਛੂਹ ਰਿਹਾ ਹੈ ।

inside pic of harf cheema

ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜੇ ਨੇ । ਜਿਸ ਕਰਕੇ ਉਹ ਲੋਕਾਂ ਤੇ ਉਤਸ਼ਾਹ ਨੂੰ ਵਧਾਉਂਦੇ ਹੋਏ ਇੱਕ ਤੋਂ ਬਾਅਦ ਇੱਕ ਕਿਸਾਨੀ ਗੀਤ ਲੈ ਕੇ ਆ ਰਹੇ ਨੇ। ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਸਕਦੇ ਹੋ।

inside pic of harf cheema and gurlej akhtar

 

 

 

Related Post