ਹਰਫ ਚੀਮਾ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ

By  Shaminder February 26th 2022 10:22 AM

ਗਾਇਕ ਹਰਫ ਚੀਮਾ (Harf Cheema )ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ (Wedding Anniversary) ਮਨਾਈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਆਪਣੀ ਪਤਨੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ । ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਵੀ ਗਾਇਕ ਨੂੰ ਵੈਡਿੰਗ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।ਗਾਇਕ ਹਰਫ ਚੀਮਾ ਨੇ ਕੁਝ ਸਾਲ ਪਹਿਲਾਂ ਹੀ ਜੈਜ਼ਮੀਨ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

Harf cheema with wife and family

ਹੋਰ ਪੜ੍ਹੋ : ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕ, ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਗਾਇਕ ਨੇ ਬੀਤੇ ਸਾਲ ਕਿਸਾਨ ਅੰਦੋਲਨ ਦੇ ਦੌਰਾਨ ਭਾਗ ਲਿਆ ਸੀ । ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕੀਤੀ ਸੀ ਅਤੇ ਪਹਿਲੇ ਦਿਨ ਤੋਂ ਹੀ ਉਹ ਕਿਸਾਨ ਅੰਦੋਲਨ ਦੇ ਨਾਲ ਡਟ ਕੇ ਖੜੇ ਰਹੇ ।ਕਿਸਾਨਾਂ ਦੇ ਹੱਕ ‘ਚ ਡਟੇ ਹਰਫ ਚੀਮਾ ਨੇ ਆਪਣੇ ਗੀਤਾਂ ਦੇ ਜ਼ਰੀਏ ਵੀ ਕਿਸਾਨਾਂ ਦੇ ਸਮਰਥਨ ‘ਚ ਆਵਾਜ਼ ਬੁਲੰਦ ਕੀਤੀ ਸੀ ।

harf-cheema , image From instagram

ਗਾਇਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਭਾਵੇਂ ਉਹ ਗੁਰਲੇਜ ਅਖਤਰ ਦੇ ਨਾਲ ਗਾਇਆ ‘ਟਿੱਬਿਆਂ ਵਾਲਾ ਜੱਟ’ ਹੋਵੇ ਜਾਂ ਫਿਰ ਕਿਸਾਨਾਂ ਦੇ ਹੱਕ ‘ਚ ਗਾਇਆ ‘ਓਸੇ ਹੀ ਰਾਹ ਤੇ ਤੁਰ ਪਏ, ਪੁੱਤ ਤੇਗ ਬਹਾਦਰ ਦੇ’ ਹੋਵੇ । ਹਰ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਗਿਆ ਹੈ । ਹਰਫ ਚੀਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Harf Cheema (ਹਰਫ) (@harfcheema)

Related Post