ਹਰੀਸ਼ ਵਰਮਾ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ਦਾ ਪੋਸਟਰ, ਛਾਇਆ ਸੋਸ਼ਲ ਮੀਡੀਆ ‘ਤੇ
ਪੰਜਾਬੀ ਅਦਾਕਾਰ ਤੋਂ ਗਾਇਕ ਬਣੇ ਹਰੀਸ਼ ਵਰਮਾ ਇੱਕ ਵਾਰ ਫਿਰ ਤੋਂ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਹਰੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਆਉਣ ਵਾਲੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘#Peendachaska ਨਵਾਂ ਸਿੰਗਲ ਆ ਰਿਹਾ ਹੈ 20 ਮਾਰਚ ਨੂੰ !’
View this post on Instagram
‘ਪੀਣ ਦਾ ਚਸਕਾ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਗੀਤ ਦੇ ਨਾਂਅ ਤੋਂ ਲਗਦਾ ਹੈ ਇਹ ਗੀਤ ਚੱਕਵੀਂ ਬੀਟ ਵਾਲਾ ਹੈ, ਜਿਸ ਨੂੰ ਹਰੀਸ਼ ਵਰਮਾ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ । ਗਾਣੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਤੇ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ ।
View this post on Instagram
ਇਸ ਗੀਤ ਦੇ ਬੋਲ ਮਨਿੰਦਰ ਕੈਲੀ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦੇ ਸ਼ਾਨਦਾਰ ਵੀਡੀਓ ਨਾਮੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਹਰੀਸ਼ ਵਰਮਾ ਤੇ ਪੰਜਾਬੀ ਮਾਡਲ ਗਗਨ ਸਾਹੀ । ਇਹ ਗੀਤ ਟੀਸੀਰੀਜ਼ ਦੇ ਲੇਬਲ ਹੇਠ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।

ਜੇ ਗੱਲ ਕਰੀਏ ਹਰੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਰਹਿੰਦੇ ਨੇ । ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਨੇ । ਉਹ ਪ੍ਰਭ ਗਿੱਲ ਤੇ ਯੁਵਰਾਜ ਹੰਸ ਦੇ ਨਾਲ ਪੰਜਾਬੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਦੋਸਤੀ ਦੀ ਅਹਿਮੀਅਤ ਨੂੰ ਬਿਆਨ ਕਰਦੀ ਇਹ ਫ਼ਿਲਮ 27 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।