ਹਰਜੀਤ ਹਰਮਨ ਨੇ ਸਰਹਿੰਦ ਫਤਿਹ ਦਿਵਸ ਦੀਆਂ ਦਿੱਤੀਆਂ ਵਧਾਈਆਂ

By  Shaminder May 13th 2021 11:05 AM

ਗਾਇਕ ਹਰਜੀਤ ਹਰਮਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਰਹਿੰਦ ਫਤਿਹ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਹਰਜੀਤ ਹਰਮਨ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ।

harjit harman Image From Harjit Harman's instagram

ਹੋਰ ਪੜ੍ਹੋ : ਕੋਰੋਨਾ ਮਹਾਮਾਰੀ ਵਿੱਚ ਅਨੁਪਮ ਖੇਰ ਨੇ ਕੀਤਾ ਵੱਡਾ ਐਲਾਨ, ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ਰਾਹਤ 

harjit harman Image From Harjit Harman's instagram

ਬੰਦਾ ਸਿੰਘ ਬਹਾਦਰ ਨੇ 12 ਮਈ 1710 ਈਸਵੀ ਨੂੰ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਚੱਪੜਚਿੜੀ ਦੇ ਮੈਦਾਨ ’ਚੋਂ ਆਜ਼ਾਦੀ ਦੀ ਲੜਾਈ ਆਰੰਭੀ ਸੀ।

harjit-harman Image From Harjit Harman's instagram

ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਸੈਂਕੜੇ ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ ਸੀ।

 

View this post on Instagram

 

A post shared by Harjit Harman (@harjitharman)

ਹਰਜੀਤ ਹਰਮਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਹ ਪੰਜਾਬੀ ਗੀਤਾਂ

ਦੇ ਨਾਲ ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ।

 

Related Post