ਪੰਜਾਬ ਦੇ ਮਸ਼ਹੂਰ ਅਦਾਕਾਰ ਹਾਰਪ ਫਾਰਮਰ ਨੇ ਭਾਜਪਾ ਦੀ ਲਾਈ ਕਲਾਸ, ਕਿਹਾ ''ਭਾਪਾ ਥੋਡਾ ਤਾਂ ਸਿੰਘੂ ਬੈਠਾ'' !

By  Rupinder Kaler December 22nd 2020 05:18 PM

ਕਿਸਾਨ ਬਿੱਲ ਪਾਸ ਕਰਕੇ ਭਾਜਪਾ ਹਰ ਪਾਸੇ ਤੋਂ ਘਿਰ ਗਈ ਹੈ । ਹਰ ਪਾਸੇ ਭਾਜਪਾ ਦੀ ਫਜ਼ੀਹਤ ਹੋ ਰਹੀ ਹੈ, ਜਾਂ ਫਿਰ ਇਸ ਤਰ੍ਹਾਂ ਕਹਿ ਲਵੋ ਕਿ ਭਾਜਪਾ ਦੇ ਮਾੜੇ ਦਿਨ ਸ਼ੁਰੂ ਹੋ ਗਏ ਹਨ । ਹਰ ਕੋਈ ਭਾਜਪਾ ਦੇ ਲੀਡਰਾਂ ਦੀ ਕਲਾਸ ਲੈ ਰਿਹਾ ਹੈ । ਇਸ ਸਭ ਦੇ ਚਲਦੇ ਅਦਾਕਾਰ ਹਰਪ੍ਰੀਤ ਸਿੰਘ ਉਰਫ ਹਾਰਪ ਫਾਰਮਰ ਨੇ ਬੀਜੇਪੀ ਦੀ ਚੰਗੀ ਕਲਾਸ ਲਈ ਹੈ । ਦਰਅਸਲ ਭਾਜਪਾ ਦੀ ਪੰਜਾਬ ਇਕਾਈ ਨੇ ਆਪਣੇ ਆਫ਼ੀਸ਼ੀਅਲ ਫੇਸਬੁੱਕ ਪੇਜ 'ਤੇ ਖੇਤੀ ਕਾਨੂੰਨਾਂ ਦੇ ਹੱਕ 'ਚ ਇੱਕ ਪੋਸਟ ਪਾਈ ਹੈ ।

ਹੋਰ ਪੜ੍ਹੋ :

ਨੀਰੂ ਬਾਜਵਾ ਦੀ ਟਵਿਨਸ ਧੀਆਂ ਦੇ ਨਾਲ ਤਸਵੀਰ ਹੋਈ ਵਾਇਰਲ

ਕੜ੍ਹੀ ਪੱਤਾ ਸਿਰਫ਼ ਭੋਜਨ ਦਾ ਸਵਾਦ ਹੀ ਨਹੀਂ ਵਧਾਉਂਦਾ, ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

harp

ਇਸ ਪੋਸਟ 'ਚ ਪੰਜਾਬ ਦੇ ਨਾਮਵਰ ਫ਼ੋਟੋਗ੍ਰਾਫ਼ਰ ਅਦਾਕਾਰ ਹਾਰਪ ਫਾਰਮਰ (ਹਰਪ੍ਰੀਤ ਸਿੰਘ) ਦੀ ਤਸਵੀਰ ਲਾਈ ਗਈ ਹੈ। ਪੋਸਟ 'ਚ ਬੀਜੇਪੀ ਨੇ ਲਿਖਿਆ ਹੈ ਕਿ ''ਇਸ ਸਾਉਣੀ ਦੇ ਸੀਜ਼ਨ 'ਚ ਐਮਐਸਪੀ ਤੇ ਫ਼ਸਲਾਂ ਦੀ ਖ਼ਰੀਦ ਜਾਰੀ ਹੈ। ਸਰਕਾਰੀ ਏਜੰਸੀਆਂ ਨੇ ਹੁਣ ਤੱਕ 77,957.83 ਕਰੋੜ ਰੁਪਏ ਦਾ ਝੋਨਾ ਐਮਐਸਪੀ ਦੀ ਕੀਮਤ 'ਤੇ ਖ਼ਰੀਦਿਆ ਹੈ। ਖ਼ਰੀਦ ਦਾ 49% ਹਿੱਸਾ ਇਕੱਲੇ ਪੰਜਾਬ ਤੋਂ ਹੈ ਪਰ ਕੁਝ ਤਾਕਤਾਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ ਤੇ ਆਪਣਾ ਏਜੰਡਾ ਚਲਾ ਰਹੀਆਂ ਹਨ।'' ਇਸ ਪੋਸਟ ਨੂੰ ਦੇਖਣ ਤੋਂ ਬਾਅਦ ਹਾਰਪ ਫਾਰਮਰ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ ।

 

ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਕਿਹਾ ਹੈ ‘ਉਸ ਦੀ ਤਸਵੀਰ ਨੂੰ ਬਿਨਾਂ ਪੁੱਛੇ ਵਰਤਿਆ ਗਿਆ, ਜਦਕਿ ਉਹ ਇਸ ਵੇਲੇ ਕਿਸਾਨ ਅੰਦੋਲਨ 'ਚ ਸਿੰਘੂ ਮੋਰਚੇ 'ਤੇ ਬੈਠਾ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਪੋਸਟ 'ਤੇ ਲੋਕਾਂ ਵੱਲੋਂ ਬਗ਼ੈਰ ਕਿਸੇ ਘੋਖ-ਪੜਤਾਲ ਕੀਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਉਨ੍ਹਾਂ ਮਨ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਾਂਗਰਸ ਅਤੇ ਹੋਰ ਕਈ ਕੰਪਨੀਆਂ ਵੱਲੋਂ ਖ਼ੁਸ਼ਹਾਲ ਕਿਸਾਨ ਦਿਖਾਉਣ ਲਈ ਉਨ੍ਹਾਂ ਦੀ ਫ਼ੋਟੋ ਵਰਤੀ ਜਾ ਚੁੱਕੀ ਹੈ। ਹੁਣ ਉਹ ਇਸ ਤਾਜ਼ਾ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਨ ਲਈ ਵਿਚਾਰ ਕਰ ਰਹੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਇਸ ਫ਼ੋਟੋ ਤੁਰੰਤ ਰਿਪੋਰਟ ਕੀਤਾ ਜਾਵੇ। ਉਨ੍ਹਾਂ ਭਾਜਪਾ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਬੰਦੇ ਬਣੋ ਤੇ ਚੱਜ ਦੇ ਕੰਮ ਕਰੋ, ''ਭਾਪਾ ਥੋਡਾ ਤਾਂ ਸਿੰਘੂ ਬੈਠਾ''!

 

Related Post