ਹਾਰਡੀ ਸੰਧੂ ਨੇ ਆਪਣੀ ਮਾਂ ਨੂੰ ਬਰਥਡੇਅ ਵਿਸ਼ ਕਰਦੇ ਹੋਏ ਸਾਂਝੀਆਂ ਕੀਤੀਆਂ ਇਹ ਖ਼ੂਬਸੂਰਤ ਤਸਵੀਰਾਂ, ਪੰਜਾਬੀ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਦਿੱਤੀਆਂ ਵਧਾਈਆਂ

By  Lajwinder kaur February 1st 2022 06:15 PM -- Updated: February 1st 2022 06:32 PM

‘Bijlee Bijlee’ ਗੀਤ ਦੇ ਨਾਲ ਧੱਕ ਪਾਉਣ ਵਾਲੇ ਗਾਇਕ ਹਾਰਡੀ ਸੰਧੂ Harrdy Sandhu ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਪਿਆਰੀ ਜਿਹੀ ਮਾਂ ਦੇ ਲਈ ਖ਼ਾਸ ਪੋਸਟ ਪਾਈ ਹੈ। ਕਿਉਂਕਿ ਉਨ੍ਹਾਂ ਦੀ ਮਾਂ ਦਾ ਬਰਥਡੇਅ ਸੀ। ਉਨ੍ਹਾਂ ਨੇ ਆਪਣੀ ਮਾਂ ਨੂੰ ਬਰਥਡੇਅ ਵਿਸ਼ ਕਰਦੇ ਹੋਏ ਖ਼ਾਸ ਪੋਸਟ ਪਾਈ ਹੈ।

ਹੋਰ ਪੜ੍ਹੋ : ਲਓ ਜੀ ਹੋ ਜਾਓ ਤਿਆਰ ਆ ਰਹੀ ਹੈ ਰਾਜਨੀਤੀ ਦੇ ਦਾਅ-ਪੇਚ ਨੂੰ ਬਿਆਨ ਕਰਦੀ ਨਵੀਂ ਵੈੱਬ ਸੀਰੀਜ਼ “ਚੌਸਰ” ਸਿਰਫ਼ ਪੀਟੀਸੀ ਪਲੇਅ ਐਪ ‘ਤੇ

punjabi singer harrdy sandhu wished happy birthday to his father and happy mother's day to his mom also

ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇੱਕ ਤਸਵੀਰ ਚ ਉਹ ਆਪਣੀ ਮਾਂ ਨੂੰ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਨੇ ਤੇ ਦੂਜੀ ਤਸਵੀਰ 'ਚ ਮਾਂ ਹਾਰਡੀ ਨੂੰ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ। ਹਾਰਡੀ ਨੇ ਇਨ੍ਹਾਂ ਤਸਵੀਰਾਂ ਨੂੰ ਕੈਪਸ਼ਨ ‘ਚ ਲਿਖਿਆ ਹੈ-‘ਹੈਪੀ ਬਰਥਡੇਅ ਮੇਰੀ ਸੋਹਣੀ ਮਾਂ..... ਤੁਸੀਂ ਹਮੇਸ਼ਾ ਮੇਰੀ ਪ੍ਰੇਰਣਾ ਰਹੇ ਹੋ...’। ਇਸ ਪੋਸਟ ਉੱਤੇ ਪੰਜਾਬੀ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਵਧਾਈ ਦਿੱਤੀ ਹੈ। ਐਮੀ ਵਿਰਕ, ਸ਼ਵੇਤਾ ਤਿਵਾਰੀ, ਸੁੱਖੀ ਮਿਊਜ਼ਿਕਲ ਡੌਕਟਰਜ਼ ਨੇ ਕਮੈਂਟ ਕਰਕੇ ਆਂਟੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

harrdy sandhu

ਹੋਰ ਪੜ੍ਹੋ : ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਤੇ ਨੂੰਹ ਸਿਮਰਨ ਕੌਰ ਮੁੰਡੀ ਨੇ ਸੈਲੀਬ੍ਰੇਟ ਕੀਤੀ ਵਿਆਹ ਦੀ ਦੂਜੀ ਵਰ੍ਹੇਗੰਢ, ਦੇਖੋ ਤਸਵੀਰਾਂ

ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਕਬੀਰ ਖ਼ਾਨ ਦੀ ਫ਼ਿਲਮ 83 ਚ ਨਜ਼ਰ ਆਏ ਸੀ ਇਹ ਫ਼ਿਲਮ ਬਹੁਤ ਜਲਦ ਓਟੀਟੀ ਪਲੇਟਫਾਰਮ ਉੱਤੇ ਵੀ ਰਿਲੀਜ਼ ਹੋਣ ਜਾ ਰਹੀ ਹੈ। ਹਾਰਡੀ ਸੰਧੂ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ, ਜਿਵੇਂ ‘ਬੈਕਬੋਨ’, ’ਨਾਂਹ’, kya baat ay, ਤਿੱਤਲੀਆਂ ਵਰਗਾ ਵਰਗੇ ਕਈ ਗੀਤ ਸ਼ਾਮਿਲ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ ‘ਚ ਵੀ ਗੀਤ ਗਾ ਚੁੱਕੇ ਹਨ।

 

Related Post