ਹਰਸ਼ਦੀਪ ਕੌਰ  ਦਾ ਪੁੱਤਰ ਹੁਨਰ ਸਿੰਘ ਹੋਇਆ ਨੌ ਮਹੀਨਿਆਂ ਦਾ, ਗਾਇਕਾ ਨੇ ਸਾਂਝੀ ਕੀਤੀ ਆਪਣੀ ਨੌ ਮਹੀਨੇ ਵਾਲੇ ਬੇਬੀ ਬੰਪ ਅਤੇ ਨੌ ਮਹੀਨੇ ਦੇ ਹੁਨਰ ਦੀ ਤਸਵੀਰ

By  Lajwinder kaur December 3rd 2021 04:02 PM

ਬਾਲਵੁੱਡ ਜਗਤ ਦੀ ਨਾਮੀ ਗਾਇਕਾ ਹਰਸ਼ਦੀਪ ਕੌਰ (Harshdeep Kaur) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇਸੇ ਸਾਲ ਪਹਿਲੀ ਵਾਰ ਮਾਂ ਬਣੀ ਹੈ। ਜਿਸ ਕਰਕੇ ਉਹ ਆਪਣੇ ਪੁੱਤਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। ਦੱਸ ਦਈਏ ਉਨ੍ਹਾਂ ਦਾ ਪੁੱਤਰ ਹੁਨਰ ਸਿੰਘ  (Hunar Singh ) ਜੋ ਕਿ ਨੌ ਮਹੀਨਿਆਂ ਦਾ ਹੋ ਗਿਆ ਹੈ।

ਹੋਰ ਪੜ੍ਹੋ : ਬਿੱਗ ਬੌਸ ਤੋਂ ਬਾਹਰ ਆਈ ਅਫਸਾਨਾ ਖ਼ਾਨ ਪਹੁੰਚੀ ਪੰਜਾਬ, ਆਪਣੇ ਮੰਗੇਤਰ ਸਾਜ਼ ਨੂੰ ਦੇਖ ਕੇ ਖੁਸ਼ੀ ਦੇ ਮਾਰੀ ਹੋਈ ਭਾਵੁਕ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਦੋਵਾਂ ਦਾ ਇਹ ਰੋਮਾਂਟਿਕ ਵੀਡੀਓ

Harshdeep kaur with family

ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਹੁਨਰ ਦੇ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘9 ਮਹੀਨਿਆਂ ਲਈ ਮੇਰੇ ਅੰਦਰ ਰਹਿਣ ਤੋਂ ➡️ 9 ਮਹੀਨਿਆਂ ਲਈ ਮੇਰੇ ਨਾਲ ਬਾਹਰ ਰਹਿਣ ਤੱਕ ਮੇਰੇ ਛੋਟੇ ਹੁਨਰ ਸਿੰਘ ਨੂੰ 9 ਮਹੀਨੇ ਮੁਬਾਰਕ...ਉਸ ਲਈ ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦੀ ਲੋੜ ਹੈ’। ਪਹਿਲੀ ਤਸਵੀਰ ਚ ਹਰਸ਼ਦੀਪ ਕੌਰ ਆਪਣੇ ਬੇਬੀ ਬੰਪ ਦੇ ਨਾਲ ਨਜ਼ਰ ਆ  ਰਹੇ ਨੇ। ਦੂਜੀ ਤਸਵੀਰ ‘ਚ ਉਹ ਹੁਨਰ ਨੂੰ ਆਪਣੀ ਗੋਦੀ ਚੁੱਕੇ ਹੋਏ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ ਕਲਾਕਾਰ ਵੀ ਆਪਣੀ  ਅਸੀਸਾਂ ਕਮੈਂਟ ਬਾਕਸ ਚ ਦੇ ਰਹੇ ਨੇ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੇ ਭਰਾ ਦੇ ਨਾਲ ਤਸਵੀਰ ਕੀਤੀ  ਸਾਂਝੀ, ਨਿੱਕੇ ਭਰਾ ਲਈ ਖੁਸ਼ਹਾਲ ਜ਼ਿੰਦਗੀ ਦੀ ਕੀਤੀ ਕਾਮਨਾ

harshdeep kaur

ਗਾਇਕਾ ਹਰਸ਼ਦੀਪ ਕੌਰ (Harshdeep kaur) ਨੂੰ ਹਾਲ ਹੀ ਚ ਪੰਜਾਬ ਸਰਕਾਰ ਵੱਲੋਂ ‘ਰਾਜ ਗਾਇਕਾ’ (Raj Gaayika) ਦੇ ਖਿਤਾਬ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ । ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ । ਉਨ੍ਹਾਂ ਨੇ ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ, ਆਲਿਆ ਭੱਟ ਤੋਂ ਇਲਾਵਾ ਕਈ ਹੋਰ ਹਿੰਦੀ ਸਿਨੇਮਾ ਦੀਆਂ ਹੀਰੋਇਨਾਂ ਦੇ ਲਈ ਗੀਤ ਗਾਏ ਨੇ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ‘ਤੇ ਆਪਣੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਅਨੰਦ ਦਿੰਦੀ ਰਹਿੰਦੀ ਹੈ।

 

 

View this post on Instagram

 

A post shared by Harshdeep Kaur (@harshdeepkaurmusic)

Related Post