ਹਰਵਿੰਦਰ ਹੈਰੀ ਦੀ ਆਵਾਜ਼ ‘ਚ ਗੀਤ ‘ਮੁਲਾਕਾਤ’ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼

By  Shaminder July 23rd 2021 05:54 PM

ਹਰਵਿੰਦਰ ਹੈਰੀ ਦੀ ਆਵਾਜ਼ ‘ਚ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਹੁਣ ਜਲਦ ਹੀ ਹਰਵਿੰਦਰ ਹੈਰੀ ਦੀ ਆਵਾਜ਼ ‘ਚ ਗੀਤ ਰਿਲੀਜ਼ ਹੋਵੇਗਾ । ਇਸ ਗੀਤ ਨੂੰ ‘ਮੁਲਾਕਾਤ’ ਟਾਈਟਲ ਦੇ ਹੇਠ ਰਿਲੀਜ਼ ਕੀਤਾ ਜਾਵੇਗਾ ।ਇਸ ਗੀਤ ਦੇ ਬੋਲ ਰਮਜਾਨ ਛਪਾਰ ਨੇ ਲਿਖੇ ਹਨ ਅਤੇ ਮਿਊਜ਼ਿਕ ਟੋਚੀ ਬਾਈ ਦਾ ਹੋਵੇਗਾ । ਗੀਤ ਦਾ ਵੀਡੀਓ ਸੰਦੀਪ ਬੇਦੀ ਵੱਲੋਂ ਤਿਆਰ ਕੀਤਾ ਗਿਆ ਹੈ ।

Harvinder Harry

ਹੋਰ ਪੜ੍ਹੋ : ਜਾਮੁਣ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ 

harvinder harry ,,

ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ, ਪੀਟੀਸੀ ਮਿਊਜ਼ਿਕ ਅਤੇ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ । ਗੀਤ ਦਾ ਵਰਲਡ ਪ੍ਰੀਮੀਅਰ ਦਿਨ ਐਤਵਾਰ, 25 ਜੁਲਾਈ ਨੂੰ ਹੋਵੇਗਾ ।

harvinder harry

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਹਰਵਿੰਦਰ ਹੈਰੀ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਪ੍ਰਤੀ ਦਿਨ ਨਵੇਂ ਨਵੇਂ ਗਾਇਕਾਂ ਦੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਇਨ੍ਹਾਂ ਗੀਤਾਂ ਨੰੂੰ ਕੌਮਾਂਤਰੀ ਪੱਧਰ ‘ਤੇ ਪ੍ਰਸਾਰਿਤ ਕੀਤਾ ਜਾਂਦਾ ਹੈ ।

 

Related Post