ਸਪਨਾ ਚੌਧਰੀ ਨੇ ਗਿਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ 2 ਬਾਰੇ ਕਹੇ ਇਹ ਸ਼ਬਦ (ਵੀਡੀਓ)

By  Gourav Kochhar May 28th 2018 07:17 AM

ਦੱਸਣਯੋਗ ਹੈ ਕਿ 'ਕੈਰੀ ਆਨ ਜੱਟਾ 2' ਫਿਲਮ 'ਚ ਗਿੱਪੀ ਗਰੇਵਾਲ Gippy Grewal, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। 'ਕੈਰੀ ਆਨ ਜੱਟਾ 2" ਸਾਲ 2012 'ਚ ਆਈ ਸੁਪਰਹਿੱਟ ਪੰਜਾਬੀ ਕਾਮੇਡੀ ਫਿਲਮ 'ਕੈਰੀ ਆਨ ਜੱਟਾ' ਦਾ ਸੀਕੁਅਲ ਹੈ। ਇਸ ਫਿਲਮ ਨੇ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ ਸਫਲਤਾ ਦੇ ਝੰਡੇ ਗੱਡੇ ਸਨ ਤੇ ਉਮੀਦ ਕੀਤੀ ਜਾ ਰਹੀ ਹੈ ਕਿ 'ਕੈਰੀ ਆਨ ਜੱਟਾ 2' ਮੁੜ ਇਤਿਹਾਸ ਦੁਹਰਾਏਗੀ।

carry on jatta 2

ਪੰਜਾਬੀ ਫਿਲਮ 'ਕੈਰੀ ਆਨ ਜੱਟਾ 2' ਇਸ ਸ਼ੁੱਕਰਵਾਰ ਯਾਨੀ ਕਿ 1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਥੇ ਇਸ ਫਿਲਮ ਦੀ ਉਡੀਕ ਪੰਜਾਬ 'ਚ ਸ਼ਿੱਦਤ ਨਾਲ ਕੀਤੀ ਜਾ ਰਹੀ ਹੈ, ਉਥੇ ਹਰਿਆਣਾ ਵਾਲੇ ਵੀ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਇਹ ਅਸੀਂ ਨਹੀਂ, ਸਗੋਂ ਹਰਿਆਣਵੀ ਡਾਂਸਰ ਸਪਨਾ ਚੌਧਰੀ ਆਖ ਰਹੀ ਹੈ। ਸਪਨਾ ਚੌਧਰੀ Sapna Chaudhary ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ 'ਕੈਰੀ ਆਨ ਜੱਟਾ 2' ਦੀ ਸਾਰੀ ਟੀਮ ਨੂੰ ਵਧਾਈ ਦਿੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸਪਨਾ ਨੇ ਕਿਹਾ ਕਿ ਉਸ ਦੇ ਨਾਲ-ਨਾਲ ਹਰਿਆਣਾ ਵਾਲੇ ਵੀ ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਰਹੇ ਹਨ। ਇਹ ਵੀਡੀਓ ਗਿੱਪੀ ਗਰੇਵਾਲ Gippy Grewal ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀ ਹੈ।

Sapna Choudhary At PTC Punjabi Film Awards 2018

Related Post