ਪੀਟੀਸੀ ਰਿਕਾਰਡਜ਼ ਵੱਲੋਂ ਪੇਸ਼ ਹੈ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਧਾਰਮਿਕ ਸ਼ਬਦ 'ਹੰਉ ਕੁਰਬਾਨੈ ਜਾਉ ਤਿਨਾ ਕੈ' , ਦੇਖੋ ਵੀਡੀਓ

By  Aaseen Khan January 14th 2019 12:55 PM -- Updated: January 15th 2019 01:28 PM

ਪੀਟੀਸੀ ਰਿਕਾਰਡਜ਼ ਵੱਲੋਂ ਪੇਸ਼ ਹੈ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਧਾਰਮਿਕ ਸ਼ਬਦ 'ਹੰਉ ਕੁਰਬਾਨੈ ਜਾਉ ਤਿਨਾ ਕੈ' , ਦੇਖੋ ਵੀਡੀਓ : ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਗੁਰਬਾਣੀ ਦੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੀਟੀਸੀ ਰਿਕਾਡਜ਼ ਵੱਲੋਂ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਪੀਟੀਸੀ ਰਿਕਾਰਡਜ਼ ਵੱਲੋਂ ਹਰ ਵਾਰ ਸੰਗਤਾਂ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਵਾਰ ਵੀ ਪੀਟੀਸੀ ਰਿਕਾਰਡਜ਼ ਸੰਗਤਾਂ ਲਈ ਲੈ ਕੇ ਹਾਜ਼ਿਰ ਹੈ ਸ਼ਬਦ 'ਹੰਉ ਕੁਰਬਾਨੈ ਜਾਉ ਤਿਨਾ ਕੈ' ਜਿਸ ਦਾ ਗਾਇਨ ਹਜ਼ੂਰੀ ਰਾਗੀ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਭਾਈ ਕਮਲਜੀਤ ਸਿੰਘ ਜੀ ਨੇ ਆਪਣੀ ਰਸਭਿੰਨੀ ਆਵਾਜ਼ 'ਚ ਕੀਤਾ ਹੈ। 'ਹੰਉ ਕੁਰਬਾਨੈ ਜਾਉ ਤਿਨਾ ਕੈ' ਧਾਰਮਿਕ ਸ਼ਬਦ 12 ਜਨਵਰੀ ਨੂੰ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ ਅਤੇ ਇਸ ਦਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਟੀਵੀ ਚੈਨਲ ਤੇ ਵੀ ਕੀਤਾ ਜਾ ਰਿਹਾ ਹੈ।

https://www.youtube.com/watch?v=sj1Zfm-jhqA

ਜ਼ਿਕਰ-ਏ-ਖਾਸ ਹੈ ਕਿ ਇਸ ਲੜੀ ਤਹਿਤ ਪਹਿਲਾਂ ਵੀ ਸ਼ਬਦ “ਨਾ ਕੋਈ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨ ਆਈ” ਜਿਸ ਦਾ ਗਾਇਨ ਸੰਤ ਅਨੂਪ ਸਿੰਘ ਜੀ ਵੱਲੋਂ ਕੀਤਾ ਗਿਆ ਹੈ ਅਤੇ ‘ਜਾਹਰ ਪੀਰ ਜਗਤੁ ਗੁਰ ਬਾਬਾ’ ਸ਼ਬਦ ਰਿਲੀਜ਼ ਕੀਤਾ ਜਾ ਚੁੱਕਿਆ ਹੈ, ਜਿਸ ਨੂੰ ਕਿ ਭਾਈ ਜਗਤਾਰ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਸੰਗਤਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ।

Hau Kurbane Jau Tina Ke Religious Shabad by Bhai Kamaljit Singh Ji Simran Studio PTC Records ਪੀਟੀਸੀ ਰਿਕਾਰਡਜ਼ ਵੱਲੋਂ ਪੇਸ਼ ਹੈ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਧਾਰਮਿਕ ਸ਼ਬਦ 'ਹੰਉ ਕੁਰਬਾਨੈ ਜਾਉ ਤਿਨਾ ਕੈ' , ਦੇਖੋ ਵੀਡੀਓ

ਜਿਵੇਂ ਕਿ ਤੁਹਾਨੂੰ ਪਤਾ ਹੀ ਕਿ ਹੈ ਪੀਟੀਸੀ ਨੈੱਟਵਰਕ ਸਮੇਂ ਸਮੇਂ 'ਤੇ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦਾ ਰਹਿੰਦਾ ਹੈ। ਇਸ ਬਾਰ ਵੀ ਦੇਸ਼ਾਂ ਵਿਦੇਸ਼ਾਂ 'ਚ ਰਹਿੰਦੀਆਂ ਸੰਗਤਾਂ ਲਈ ਪੀਟੀਸੀ ਰਿਕਾਰਡਜ਼ ਧਾਰਮਿਕ ਸ਼ਬਦ ਲੈ ਕੇ ਆਇਆ ਹੈ। ਪੂਰੀ ਦੁਨੀਆਂ 'ਚ ਗੁਰਬਾਣੀ ਦੇ ਪ੍ਰਸਾਰ ਲਈ ਭਾਈ ਕਮਲਜੀਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਸ਼ਬਦ ਪੇਸ਼ ਕੀਤਾ ਗਿਆ ਹੈ ।

Related Post