ਨਾਰੀਅਲ ਦਾ ਪਾਣੀ ਇਹਨਾਂ ਬਿਮਾਰੀਆਂ ਤੋਂ ਦਿਵਾਉਂਦਾ ਹੈ ਛੁਟਕਾਰਾ, ਰੋਜ ਪੀਓ ਨਾਰੀਅਲ ਪਾਣੀ

By  Rupinder Kaler November 11th 2020 06:35 PM

ਨਾਰੀਅਲ ਪਾਣੀ 'ਚ ਵਿਟਾਮਿਨ, ਪੋਟਾਸ਼ੀਅਮ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਤੇ ਖਣਿਜ ਬਹੁਤ ਜ਼ਿਆਦਾ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਅਕਸਰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਆਪਣੀ ਖੁਰਾਕ ਵਿੱਚ ਨਾਰੀਅਲ ਪਾਣੀ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਨਾਰੀਅਲ ਦੇ ਪਾਣੀ ਵਿੱਚ ਮੌਜੂਦ ਵਿਟਾਮਿਨ ਸੀ, ਮੈਗਨੀਸ਼ੀਅਮ ਤੇ ਪੋਟਾਸ਼ੀਅਮ ਕਰਕੇ ਬਲੱਡ ਪ੍ਰੈਸ਼ਰ ਆਮ ਰਹਿੰਦਾ ਹੈ।

ਹੋਰ ਪੜ੍ਹੋ :

ਬਦਲਦੇ ਮੌਸਮ ‘ਚ ਹੋਣ ਵਾਲੇ ਜੋੜਾਂ ਦੇ ਦਰਦ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਡਾਈਟ

ਤਿਉਹਾਰਾਂ ਦੇ ਮੌਕੇ ‘ਤੇ ਸੁਨੰਦਾ ਸ਼ਰਮਾ ਨੇ ਰੋਡ ਸਾਈਡ ‘ਤੇ ਸਮਾਨ ਵੇਚਣ ਵਾਲਿਆਂ ਤੋਂ ਸਮਾਨ ਖਰੀਦਣ ਦੀ ਕੀਤੀ ਅਪੀਲ

coconut-water

ਭਾਰ ਘਟਾਉਣ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਨਾਰੀਅਲ ਪਾਣੀ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਨਾਰੀਅਲ ਪਾਣੀ ਨਾ ਸਿਰਫ ਸਿਹਤ ਲਈ, ਬਲਕਿ ਚਮੜੀ ਨੂੰ ਸੁੰਦਰ ਬਣਾਉਣ ਲਈ ਵੀ ਫੇਮਸ ਹੈ। ਜਿਹੜੇ ਲੋਕ ਚਿਹਰੇ 'ਤੇ ਮੁਹਾਸੇ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਰਾਤ ਭਰ ਚਿਹਰੇ 'ਤੇ ਨਾਰੀਅਲ ਪਾਣੀ ਲਾਉਣਾ ਚਾਹੀਦਾ ਹੈ ਤੇ ਸਵੇਰੇ ਇਸ ਨੂੰ ਧੋਣਾ ਚਾਹੀਦਾ ਹੈ।

coconut-water

ਅਜਿਹਾ ਕਰਨ ਨਾਲ ਤੁਸੀਂ ਮੁਹਾਸੇ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਰੋਜ਼ਾਨਾ ਨਾਰੀਅਲ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟਿਡ ਰਹਿੰਦਾ ਹੈ ਤੇ ਇਸ ਦੇ ਨਾਲ ਹੀ ਸਰੀਰ ਵਿੱਚ ਗਲੂਕੋਜ਼ ਦਾ ਪੱਧਰ ਵੀ ਨਾਰਮਲ ਰਹਿੰਦਾ ਹੈ।

coconut-water

ਪੇਟ ਵਿਚ ਦਰਦ, ਐਸਿਡਿਟੀ, ਅਲਸਰ, ਕੋਲਾਈਟਸ, ਅੰਤੜੀ ਦੀ ਸੋਜਸ਼ ਤੋਂ ਰਾਹਤ ਲਈ ਖਾਲੀ ਪੇਟ ਨਾਰੀਅਲ ਪਾਣੀ ਪੀਣ ਨਾਲ ਬਹੁਤ ਜਲਦੀ ਰਾਹਤ ਮਿਲਦੀ ਹੈ। ਊਰਜਾ ਦਾ ਇੱਕ ਚੰਗਾ ਸਰੋਤ ਹੋਣ ਕਰਕੇ ਇਹ ਕਮਜ਼ੋਰੀ, ਥਕਾਵਟ, ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਤੋਂ ਤੁਰੰਤ ਲਾਭ ਦਿੰਦਾ ਹੈ।

Related Post