ਅੰਜੀਰ ਦਾ ਫਲ ਹੈ ਬਹੁਤ ਹੀ ਗੁਣਕਾਰੀ, ਇਹਨਾਂ ਬਿਮਾਰੀਆਂ ਨੂੰ ਰੱਖਦਾ ਹੈ ਦੂਰ

By  Rupinder Kaler November 19th 2020 06:26 PM -- Updated: November 19th 2020 06:44 PM

ਅੰਜੀਰ ਫ਼ਲ ਨੂੰ ਅੰਗਰੇਜ਼ੀ ‘ਚ ਫ਼ਿਗ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਨੂੰ ਸਿਹਤ ਲਈ ਕਾਫ਼ੀ ਗੁਣਕਾਰੀ ਮੰਨਿਆ ਗਿਆ ਹੈ। ਅੰਜੀਰ ‘ਚ ਐਂਟੀਔਕਸੀਡੈਂਟਸ ਕਾਫ਼ੀ ਮਾਤਰਾ ‘ਚ ਹੁੰਦੇ ਹਨ। ਸੁੱਕਾ ਅੰਜੀਰ ਸਾਰਾ ਸਾਲ ਹੀ ਮਿਲਦਾ ਹੈ। ਅੰਜੀਰ ‘ਚ ਵਿਟਾਮਿਨ ਵੀ ਭਰਪੂਰ ਮਾਤਰਾ ‘ਚ ਹੁੰਦੇ ਹਨ। ਅੰਜੀਰ ਦੇ ਅੰਦਰ ਫ਼ਾਈਬਰ ਖ਼ੂਬ ਮਾਤਰਾ ‘ਚ ਪਾਇਆ ਜਾਂਦਾ ਹੈ ਅਤੇ ਇਸ ਨੂੰ ਖਾਣ ਨਾਲ ਭਾਰ ਘਟਾਇਆ ਜਾ ਸਕਦਾ ਹੈ। ਇਸ ਦੇ ਇੱਕ ਟੁਕੜੇ ‘ਚ 47 ਕੈਲੋਰੀਜ਼ ਅਤੇ ਫ਼ੈਟ 0.2 ਗ੍ਰਾਮ ਹੁੰਦੀ ਹੈ।

ਹੋਰ ਪੜ੍ਹੋ :

ਲਾਲ ਮਿਰਚ ਵੀ ਹੈ ਗੁਣਾਂ ਨਾਲ ਭਰਪੂਰ, ਫਾਇਦੇ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਦੰਗ

ਇਹ ਘਰੇਲੂ ਤਰੀਕੇ ਅਪਣਾ ਕੇ ਤੁਸੀਂ ਵੀ ਨਿਖਾਰ ਸਕਦੇ ਹੋ ਚਿਹਰੇ ਦੀ ਰੰਗਤ

anjeer

ਅੰਜੀਰ ਫ਼ਲ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਲਾਭਦਾਇਕ ਮੰਨਿਆ ਗਿਆ ਹੈ ਅਤੇ ਇਸ ਫ਼ਲ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਘੱਟ ਅਤੇ ਕੰਟਰੋਲ ‘ਚ ਰਖਿਆ ਜਾ ਸਕਦਾ ਹੈ। ਅੰਜੀਰ ਅੰਦਰ ਪੋਟੈਸ਼ੀਅਮ ਅਤੇ ਸੋਡੀਅਮ ਮੌਜੂਦ ਹੁੰਦੇ ਹਨ ਜੋ ਕਿ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਣ ਦਾ ਕੰਮ ਕਰਦੇ ਹਨ। ਵਧਦੀ ਉਮਰ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋਣ ਲੱਗ ਜਾਂਦੀ ਹੈ।

anjeer

ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਅੰਜੀਰ ਬੇਹੱਦ ਲਾਹੇਵੰਦ ਹੁੰਦਾ ਹੈ। ਅੰਜੀਰ ‘ਚ ਵਾਇਟਾਮਿਨ A ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਮਦਦ ਕਰਦਾ ਹੈ। ਅੰਜੀਰ ਨੂੰ ਖਾਣ ਨਾਲ ਸ਼ਰੀਰ ‘ਚ ਜੋ ਜ਼ਹਿਰੀਲੇ ਪਦਾਰਥ ਹੁੰਦੇ ਹਨ ਉਹ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦੇ ਹਨ।

anjeer

ਇਸ ਦੇ ਇਲਾਵਾ ਇਸ ਨੂੰ ਖਾਣ ਨਾਲ ਪਿਸ਼ਾਬ ਨਾਲ ਜੁੜੇ ਰੋਗ ਵੀ ਦੂਰ ਹੁੰਦੇ ਹਨ। ਅੰਜੀਰ ‘ਚ ਉਚਿਤ ਮਾਤਰਾ ‘ਚ ਫ਼ਾਈਬਰ ਹੁੰਦਾ ਹੈ ਅਤੇ ਇਸ ਦੀ ਮਦਦ ਨਾਲ ਪਾਚਨ ਤੰਤਰ ਹਮੇਸ਼ਾ ਸਹੀ ਰਹਿੰਦਾ ਹੈ ਅਤੇ ਸਹੀ ਕੰਮ ਕਰਦਾ ਹੈ।

Related Post