ਇਹਨਾਂ ਬਿਮਾਰੀਆਂ ਤੋਂ ਬਚਾਉਂਦਾ ਹੈ ਅਨਾਨਾਸ, ਇਸ ਲਈ ਰੋਜ ਖਾਓ ਅਨਾਨਾਸ

By  Rupinder Kaler November 12th 2020 05:09 PM

ਅਨਾਨਾਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

pineapple

ਹੋਰ ਪੜ੍ਹੋ :

ਜਾਣੋ ਪਿਆਜ਼ ਖਾਣ ਦੇ ਫਾਇਦਿਆਂ ਬਾਰੇ, ਦੂਰ ਹੁੰਦੀਆਂ ਨੇ ਕਈ ਬਿਮਾਰੀਆਂ

ਚਾਰ ਮਹੀਨੇ ਦੇ ਬੱਚੇ ਦੇ ਦਿਲ ਦੇ ਅਪਰੇਸ਼ਨ ਲਈ ਚਾਹੀਦੇ ਸਨ 7 ਲੱਖ ਰੁਪਏ, ਸੋਨੂੰ ਸੂਦ ਮਦਦ ਲਈ ਆਏ ਅੱਗੇ

pineapple

ਅਜਿਹੇ ‘ਚ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਅਨਾਨਾਸ ਵਿਚ ਵਿਟਾਮਿਨ, ਖਣਿਜ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

pineapple

ਹਾਰਟ ਅਟੈਕ ਅਤੇ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਨਾਲ ਹੀ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

Related Post