ਜਿਮੀਕੰਦ ਸਬਜ਼ੀ ਹੋਣ ਦੇ ਨਾਲ-ਨਾਲ ਹੈ ਜੜ੍ਹੀ-ਬੂਟੀ, ਇਹਨਾਂ ਬਿਮਾਰੀਆਂ ਨੂੰ ਰੱਖਦੀ ਹੈ ਦੂਰ

By  Rupinder Kaler October 19th 2020 08:02 PM -- Updated: October 19th 2020 08:03 PM

ਜਿਮੀਕੰਦ ਸਬਜ਼ੀ ਹੋਣ ਦੇ ਨਾਲ-ਨਾਲ ਜੜ੍ਹੀ-ਬੂਟੀ ਵੀ ਹੈ । ਇਸ ਵਿੱਚ ਫ਼ਾਈਬਰ, ਵਿਟਾਮਿਨ ਸੀ, ਬੀ-6, ਬੀ-1 ਤੋਂ ਇਲਾਵਾ ਪੋਟਾਸ਼ੀਅਮ, ਆਈਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਵਰਗੇ ਤੱਤ ਹੁੰਦੇ ਹਨ । ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ਵਿਚ ਕੀਤੀ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਲਿਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ।

jimikand

ਹੋਰ ਪੜ੍ਹੋ :

ਅਖਰੋਟ ਖਾਣ ਨਾਲ ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ

ਸਵੇਰ ਦੇ ਨਾਸ਼ਤੇ ਵਿੱਚ ਬਰੈੱਡ ਖਾਣ ਦੀ ਸ਼ੌਕੀਨ ਹੋ ਤਾਂ ਖਾਣੇ ਛੱਡ ਦਿਓ, ਬਰੈੱਡ ਖਾਣ ਨਾਲ ਗੰਭੀਰ ਬਿਮਾਰੀਆਂ ਦੇ ਹੋ ਸਕਦੇ ਹੋ ਸ਼ਿਕਾਰ

ਅੱਖਾਂ ਦੀ ਰੋਸ਼ਨੀ ਨਾ ਹੋਣ ਦੇ ਬਾਵਜੂਦ ਇਹ ਸ਼ਖਸ ਰੇਹੜੀ ਲਗਾ ਕੇ ਕਰ ਰਿਹਾ ਗੁਜ਼ਾਰਾ,ਕਈ ਲੋਕਾਂ ਲਈ ਬਣਿਆ ਮਿਸਾਲ

ਜਦੋਂ ਪਿਤਾ ਧਰਮਿੰਦਰ ਦੇ ਦੋਸਤ ਨੂੰ ਮਾਰਨ ਲਈ ਦੌੜਿਆ ਸੀ ਸੰਨੀ ਦਿਓਲ, ਪਿਤਾ ਨੇ ਵੀਡੀਓ ਸਾਂਝਾ ਕਰ ਦੱਸਿਆ ਕਿੱਸਾ

ਮਸ਼ਹੂਰ ਪੰਜਾਬੀ ਗਾਇਕ ਗਿੱਲ ਹਰਦੀਪ ਦੇ ਬੇਟੇ ਜਸ਼ਨ ਸਿੰਘ ਨੇ ਕਰਵਾਇਆ ਵਿਆਹ, ਸੋਸ਼ਲ ਮੀਡੀਆ ’ਤੇ ਲੋਕ ਦੇ ਰਹੇ ਹਨ ਵਧਾਈ

jimikand

ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ। ਜਿਮੀਕੰਦ ਵਿਚ ਪੋਟਾਸ਼ੀਅਮ ਦੀ ਮਾਤਰਾ ਮਿਲਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। ਪੇਟ ਸਬੰਧੀ ਬੀਮਾਰੀਆਂ ਹੋਣ 'ਤੇ ਇਸ ਦੀ ਵਰਤੋਂ ਕਰਨਾ ਕਾਫ਼ੀ ਫਾਇੰਦੇਮੰਦ ਹੁੰਦਾ ਹੈ।

jimikand

ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ਵਿਚ ਸ਼ੂਗਰ ਦਾ ਲੈਵਲ ਘਟਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਭਰਪੂਰ ਮਾਤਰਾ 'ਚ ਕੁਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ-ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ।

Related Post