ਕਈ ਬਿਮਾਰੀਆਂ ਨਾਲ ਲੜਨ ਦੀ ਸਰੀਰ ਨੂੰ ਤਾਕਤ ਦਿੰਦੀ ਹੈ ਸ਼ਕਰਕੰਦੀ

By  Rupinder Kaler December 10th 2020 07:08 PM

ਸ਼ਕਰਕੰਦੀ ਸੁਆਦ ਦੇ ਨਾਲ-ਨਾਲ ਸਰੀਰ ਨੂੰ ਐਨਰਜੀ ਦਿੰਦੀ ਹੈ। ਸ਼ਕਰਕੰਦੀ ’ਚ ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹਨ। ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਤੋਂ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ 'ਚ ਰੱਖਦੇ ਹਨ। ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ 'ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।

sweet-potato

ਹੋਰ ਪੜ੍ਹੋ :

ਧਰਨੇ ‘ਤੇ ਜਾ ਰਹੇ ਕਿਸਾਨ ਭਰਾਵਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਇਆ ਡੀਜ਼ਲ ਦਾ ਲੰਗਰ

ਸਲਮਾਨ ਖ਼ਾਨ ਨੂੰ ਸਿੱਖ ਕਿਰਦਾਰ ਵਿੱਚ ਦੇਖ ਕੇ ਭੜਕੇ ਲੋਕ, ਕਮੈਂਟ ਕਰਨ ਵਾਲਿਆਂ ਦਾ ਆਇਆ ਹੜ੍ਹ

ਅਜਿਹੇ 'ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ। ਇਸ 'ਚ ਬਹੁਤ ਜ਼ਿਆਦਾ ਮਾਤਰਾ 'ਚ ਸਟਾਰਚ ਹੁੰਦਾ ਹੈ ਜਿਸ ਨਾਲ ਮਸਲਸ ਵਧਾਉਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ 'ਚ ਵੀ ਸਹਾਈ ਹੁੰਦੇ ਹਨ।

sweet-potato

 

ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਸੰਤੁਲਿਤ ਰਹਿੰਦਾ ਹੈ। ਆਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋ ਜ਼ਰੂਰ ਕਰੋ, ਕਿਉਂਕਿ ਇਸ 'ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ। ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ, ਆਇਰਨ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਕਿ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

sweet-potato

ਲਗਾਤਾਰ ਕੰਪਿਊਟਰ ਅਤੇ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਅੱਜਕਲ੍ਹ ਘੱਟ ਉਮਰ ਦੇ ਬੱਚਿਆਂ, ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਅਜਿਹੇ ਵਿੱਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿੱਚ ਫਾਇਦੇਮੰਦ ਸਾਬਤ ਹੁੰਦੀ ਹੈ। ਭੱਜਦੋੜ ਭਰੀ ਇਸ ਜ਼ਿੰਦਗੀ ਵਿੱਚ ਲੋਕਾਂ 'ਚ ਤਣਾਅ ਬਣਿਆ ਰਹਿੰਦਾ ਹੈ ਜੋ ਵੱਧ ਕੇ ਡਿਪ੍ਰੈਸ਼ਨ ਦਾ ਕਾਰਨ ਬਣ ਜਾਂਦਾ ਹੈ। ਸ਼ਕਰਕੰਦੀ ਖਾਣ ਨਾਲ ਸਰੀਰ ਵਿੱਚ ਸਟ੍ਰੈਸ ਹਾਰਮੋਨ ਲੈਵਲ ਘੱਟ ਹੁੰਦੇ ਹਨ ਅਤੇ ਤਣਾਅ ਵੀ ਘੱਟਦਾ ਹੈ।

Related Post