ਅਖਰੋਟ ਖਾਣ ਨਾਲ ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ

By  Rupinder Kaler October 12th 2020 04:04 PM

ਅਖਰੋਟ ਤਾਕਤਵਰ ਤਾਂ ਹੁੰਦਾ ਹੈ ਉੱਥੇ ਇਹ ਛਾਤੀ ਦੇ ਕੈਂਸਰ ਦੀ ਬਿਮਾਰੀ ਦੀ ਰੋਕਥਾਮ ਵਿੱਚ ਵੀ ਸਹਾਇਕ ਹੁੰਦਾ ਹੈ । ਅਮਰੀਕਾ ਦੇ ਮਾਰਸ਼ਲ ਯੂਨੀਵਰਸਿਟੀ ਦੇ ਵਿਦਵਾਨ ਡਬਲਿਊ. ਐਲੇਨ ਹਾਰਡਮੈਨ ਮੁਤਾਬਿਕ ਚੂਹੇ 'ਤੇ ਕੀਤੇ ਗਏ ਪ੍ਰਯੋਗ ਵਿਚ ਪਤਾ ਲਗਿਆ ਹੈ ਕਿ ਅਖ਼ਰੋਟ ਖਾਣ ਨਾਲ ਛਾਤੀ ਦੇ ਕੈਂਸਰ ਦੇ ਵਧਣ ਦੀ ਗਤੀ ਘੱਟ ਜਾਂਦੀ ਹੈ ।

ਅਖ਼ਰੋਟ ਵਿਚ ਫ਼ਾਈਬਰ, ਵਿਟਾਮਿਨ ਬੀ, ਮੈਗਨੀਸ਼ਿਅਮ ਅਤੇ ਐਂਟੀਆਕਸੀਡੇਂਟ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਸ ਵਿਚ ਓਮੇਗਾ-3 ਫ਼ੈਟੀ ਐਸਿਡ ਹੁੰਦਾ ਹੈ ਜੋ ਸਰੀਰ ਲਈ ਲਾਭਦਾਇਕ ਹੈ।

walnut

ਹੋਰ ਪੜ੍ਹੋ :

ਅਖਰੋਟ ਨਾਲ ਅਸਥਮਾ, ਅਰਥਰਾਈਟਿਸ, ਚਮੜੀ ਰੋਗ, ਐਕਜ਼ੀਮਾ ਅਤੇ ਸੋਰਿਆਸਿਸ ਆਦਿ ਬੀਮਾਰੀਆਂ ਨਹੀਂ ਲਗਦੀਆਂ।

ਅਖਰੋਟ ਦੇ ਸੇਵਨ ਨਾਲ ਪਾਚਨ ਸ਼ਕਤੀ ਬਿਹਤਰ ਹੁੰਦੀ ਹੈ। ਇਹ ਖ਼ੂਨ ਵਿਚ ਕੋਲੇਸਟ੍ਰੋਲ ਪੱਧਰ ਨੂੰ ਘੱਟ ਕਰਦਾ ਹੈ ਅਤੇ ਢਿੱਡ ਸਬੰਧੀ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ।

walnut

ਅਖਰੋਟ ਦੇ ਸੇਵਨ ਨਾਲ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲਦੀ ਹੈ। ਗਰਮ ਦੁੱਧ ਨਾਲ ਅਖਰੋਟ ਖਾਣ ਨਾਲ ਇਹ ਹੋਰ ਵੀ ਅਸਰਦਾਰ ਹੁੰਦਾ ਹੈ।

ਅਖਰੋਟ ਦੀ ਗਿਰੀ ਨੂੰ ਭੁੰਨ ਕੇ ਖਾਣ ਨਾਲ ਖੰਘ ਤੋਂ ਛੁਟਕਾਰਾ ਮਿਲਦਾ ਹੈ। ਅਖਰੋਟ ਖਾਣ ਨਾਲ ਯਾਦਾਸ਼ਤ ਚੰਗੀ ਬਣੀ ਰਹਿੰਦੀ ਹੈ।

ਅਖਰੋਟ ਗੋਡਿਆਂ ਦੇ ਦਰਦ ਤੋਂ ਵੀ ਰਾਹਤ ਦਿੰਦਾ ਹੈ। ਅਖਰੋਟ ਖਾਣ ਨਾਲ ਵਿਟਾਮਿਨ-ਈ ਅਤੇ ਪ੍ਰੋਟੀਨ ਚੰਗੀ ਮਾਤਰਾ ਵਿਚ ਮਿਲਦੇ ਹਨ।

Related Post