‘ਬੈਸਟ ਸਪੋਟਿੰਗ ਐਕਟਰੈੱਸ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਅਦਾਕਾਰਾ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

By  Rupinder Kaler February 10th 2020 12:13 PM

ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਦੇ ਕੁਝ ਕਿਰਦਾਰ ਇਸ ਤਰ੍ਹਾਂ ਦੇ ਹਨ ਜਿਹੜੇ ਲੋਕਾਂ ਦੇ ਦਿਲਾਂ ਵਿੱਚ ਵੱਸ ਜਾਂਦੇ ਹਨ, ਤੇ ਇਹਨਾਂ ਕਿਰਦਾਰਾਂ ਵਿੱਚ ਕੁਝ ਲੋਕ ਆਪਣੇ ਆਪ ਨੂੰ ਦੇਖਣ ਲੱਗ ਜਾਂਦੇ ਹਨ । ਇਸੇ ਤਰ੍ਹਾਂ ਦੇ ਕੁਝ ਕਿਰਦਾਰਾਂ ਨੂੰ ਨਿਭਾਉਣ ਵਾਲੀਆਂ ਐਕਟਰੈੱਸਾਂ ਨੂੰ ਸਨਮਾਨਿਤ ਕਰਨ ਲਈ ਪੀਟੀਸੀ ਨੈੱਟਵਰਕ ਲੈ ਕੇ ਆਇਆ ਹੈ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਸਪੋਟਿੰਗ ਐਕਟਰੈੱਸ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਰੱਖਿਆ ਗਿਆ ਹੈ, ਉਹ ਇਸ ਤਰ੍ਹਾਂ ਹਨ :-

‘ਬੈਸਟ ਸਪੋਟਿੰਗ ਐਕਟਰੈੱਸ’

ਆਰਟਿਸਟ 

ਫ਼ਿਲਮ

1

ਅਵਰਿੰਦਰ ਕੌਰ

ਨਾਦਾਨੀਆਂ

2

ਜੋਤਿਕਾ ਕੁਕਰੇਤੀ

ਇਤਫ਼ਾਕ

3

ਕਮਲਜੀਤ ਕੌਰ

ਮਜਬੂਰ

4

ਖੁਸ਼ੀ ਰਾਜਪੂਤ

ਫ਼ਰਜ਼ੀਖਾਨਾ

5

ਸ਼ਵੇਤਾ ਸ਼ਰਮਾ

ਹਰੀ ਚਟਨੀ

ਜੇਕਰ ਤੁਸੀਂ ਵੀ ‘ਬੈਸਟ ਸਪੋਟਿੰਗ ਐਕਟਰੈੱਸ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੀ ਅਦਾਕਾਰਾ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ । ਇਸ ਵਰਕਸ਼ਾਪ ਤੋਂ ਬਾਅਦ ਯਾਨੀ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।

Related Post