ਇਸ ਤਸਵੀਰ ‘ਚ ਛਿਪੀ ਹੈ ਪਾਲੀਵੁੱਡ ਦੀ ਮਸ਼ਹੂਰ ਮਾਡਲ ਅਤੇ ਗਾਇਕਾ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

By  Shaminder May 12th 2020 11:42 AM -- Updated: May 12th 2020 11:52 AM

ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲਾਕਡਾਊਨ ਜਾਰੀ ਹੈ, ਅਜਿਹੇ ‘ਚ ਹਰ ਕੋਈ ਆਪਣੇ ਘਰਾਂ ‘ਚ ਹੀ ਸਮਾਂ ਬਿਤਾ ਰਿਹਾ ਹੈ । ਹਮੇਸ਼ਾ ਆਪਣੇ ਕੰਮਾਂ ‘ਚ ਰੁੱਝੇ ਰਹਿਣ ਵਾਲੇ ਸੈਲੀਬ੍ਰੇਟੀਜ਼ ਵੀ ਆਪਣੇ ਘਰ ‘ਚ ਆਪਣਿਆਂ ਦੇ ਨਾਲ ਟਾਈਮ ਸਪੈਂਡ ਕਰ ਰਹੇ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਐਕਟੀਵਿਟੀਜ਼ ਕਰ ਰਹੇ ਹਨ। ਪਾਲੀਵੁੱਡ ਦੀ ਮਸ਼ਹੂਰ ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਵੀ ਆਪਣੇ ਘਰ ‘ਚ ਹੀ ਹਨ ਅਤੇ ਘਰ ‘ਚ ਹੀ ਉਹ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਕਰਕੇ ਆਪਣਾ ਸਮਾਂ ਬਿਤਾ ਰਹੇ ਨੁੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

https://www.instagram.com/p/CADDokegPbx/

ਇਸ ਤਸਵੀਰ ‘ਚ ਉਨ੍ਹਾਂ ਦਾ ਹੁਣ ਵਾਲਾ ਟਸ਼ਨ ਹੀ ਵਿਖਾਈ ਦੇ ਰਿਹਾ ਹੈ ਅਤੇ ਉਹ ਪਰੀਆਂ ਵਾਂਗ ਸੱਜ ਫੱਬ ਕੇ ਵ੍ਹਾਈਟ ਰੰਗ ਦੇ ਗਾਊਨ ‘ਚ ਬੈਠੇ ਹੋਏ ਵਿਖਾਈ ਦੇ ਰਹੇ ਹਨ । ਇਸ ਤਸਵੀਰ ‘ਚ ਉਹ ਬਹੁਤ ਹੀ ਕਿਊਟ ਨਜ਼ਰ ਆ ਰਹੇ ਨੇ ।

https://www.instagram.com/p/B_4doSGgk1l/

ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਹੁਣ ਤੱਕ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ, ਇਸ ਦੇ ਨਾਲ ਹੀ ਉਹ ਗਾਇਕੀ ‘ਚ ਆਪਣੀ ਕਿਸਮਤ ਆਜ਼ਮਾ ਚੁੱਕੇ ਹਨ ਅਤੇ ਕਈ ਗੀਤ ਵੀ ਉਨ੍ਹਾਂ ਨੇ ਕੱਢੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

Related Post