ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

By  Rupinder Kaler September 15th 2021 11:06 AM

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ (gurdas maan) ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ (punjab and haryana high court) ਨੇ ਵੱਡੀ ਰਾਹਤ ਦਿੱਤੀ ਹੈ । ਕੋਰਟ ਨੇ ਉਹਨਾਂ (gurdas maan)  ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਇਕ ਹਫ਼ਤੇ ’ਚ ਜਾਂਚ ਵਿਚ ਸ਼ਾਮਲ ਹੋਣ ਦਾ ਆਦੇਸ਼ ਦਿੱਤਾ ਹੈ।

singer gurdas maan Pic Courtesy: Instagram

ਹੋਰ ਪੜ੍ਹੋ :

ਕਰੀਨਾ ਕਪੂਰ ਖ਼ਾਨ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ

gurdas maan Pic Courtesy: Instagram

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗੁਰਦਾਸ ਮਾਨ (gurdas maan)  ਦੇ ਵਕੀਲਾਂ ਨੇ ਸੋਮਵਾਰ ਨੂੰ ਹਾਈ ਕੋਰਟ (punjab and haryana high court) ਵਿਚ ਪਟੀਸ਼ਨ ਦਾਖਲ ਕੀਤੀ ਸੀ, ਤੇ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਦੀ ਅਪੀਲ ਕੀਤੀ ਸੀ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜਲੰਧਰ ਸੈਸ਼ਨ ਕੋਰਟ ਨੇ ਉਹਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੁਰਦਾਸ ਮਾਨ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।

Pic Courtesy: Instagram

ਗੁਰਦਾਸ ਮਾਨ (gurdas maan)  ਖਿਲਾਫ਼ ਥਾਣਾ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਉਹਨਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦੱਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਹਨਾਂ ਖਿਲਾਫ਼ ਆਈਪੀਸੀ ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾਇਆ ਸੀ।

Related Post