ਹਿਮਾਂਸ਼ੀ ਖੁਰਾਣਾ ਆਸਿਮ ਰਿਆਜ਼ ਦੇ ਨਾਲ ਲੰਡਨ ‘ਚ ਮਨਾ ਰਹੀ ਛੁੱਟੀਆਂ, ਤਸਵੀਰਾਂ ਕੀਤੀਆਂ ਸਾਂਝੀਆਂ
Shaminder
November 10th 2021 06:11 PM
ਹਿਮਾਂਸ਼ੀ ਖੁਰਾਣਾ (Himanshi Khurana ) ਅਤੇ ਆਸਿਮ ਰਿਆਜ਼ (Asim Riaz) ਏਨੀਂ ਦਿਨੀਂ ਲੰਡਨ (London) ‘ਚ ਛੁੱਟੀਆਂ ਮਨਾ ਰਹੇ ਹਨ । ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੁੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਹਿਮਾਂਸ਼ੀ ਖੁਰਾਣਾ ਦੇ ਨਾਲ ਉਨ੍ਹਾਂ ਦੀ ਇੱਕ ਹੋਰ ਦੋਸਤ ਵੀ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਹੀ ਹੈ ।