ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੀ ਜੋੜੀ ਇੱਕ ਵਾਰ ਮੁੜ ਤੋਂ ਪਾਉਣ ਜਾ ਰਹੀ ਧੱਕ

By  Shaminder August 5th 2020 06:14 PM

ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੀ ਜੋੜੀ ਇੱਕ ਵਾਰ ਮੁੜ ਤੋਂ ਕਮਾਲ ਕਰਨ ਜਾ ਰਹੀ ਹੈ । ਇੱਕ ਵਾਰ ਮੁੜ ਤੋਂ ਇਹ ਜੋੜੀ ‘ਦਿਲ ਕੋ ਮੈਂਨੇ ਦੀ ਕਸਮ’ ਗੀਤ ‘ਚ ਨਜ਼ਰ ਆਏਗੀ । ਇਸ ਗੀਤ ਨੂੰ ਅਰਿਜੀਤ ਸਿੰਘ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਨਗੇ।ਗੀਤ ਦੇ ਬੋਲ ਕੁਮਾਰ ਦੇ ਲਿਖੇ ਹੋਏ ਨੇ । ਇਹ ਗੀਤ 10 ਅਗਸਤ ਨੁੰ ਰਿਲੀਜ਼ ਹੋਣ ਜਾ ਰਿਹਾ ਹੈ । ਜਿਸ ਦਾ ਪੋਸਟਰ ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

https://www.instagram.com/p/CDdwwf9BDkI/

ਜਿਸ ਨੂੰ ਕਿ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀੲ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਬਿੱਗ ਬੌਸ ਤੋਂ ਚਰਚਾ ‘ਚ ਆਈ ਇਸ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ਅਤੇ ਇਸ ਸ਼ੋਅ ਦੌਰਾਨ ਦੋਵੇਂ ਕਾਫੀ ਚਰਚਾ ‘ਚ ਰਹੇ ਸਨ ।

Related Post