ਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਆਪਣੀ ਖ਼ੂਬਸੂਰਤ ਤਸੀਵਰਾਂ, ਪ੍ਰਸ਼ੰਸਕ ਲੁੱਟਾ ਰਹੇ ਨੇ ਪਿਆਰ

By  Lajwinder kaur November 22nd 2022 05:09 PM -- Updated: November 22nd 2022 05:24 PM

Himanshi Khurana news:ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਉੱਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ।

ਹੋਰ ਪੜ੍ਹੋ: ਕਾਰਤਿਕ ਆਰੀਅਨ ਨੇ ਆਪਣੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਤੋਹਫਾ, ਰਿਲੀਜ਼ ਹੋਇਆ ਫ਼ਿਲਮ 'ਸ਼ਹਿਜ਼ਾਦਾ' ਦਾ ਟੀਜ਼ਰ

himanshi khurana image source: Instagram

ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪਿੰਕ ਰੰਗ ਦੇ ਸਟਾਈਲਿਸ਼ ਆਊਟ ਫਿੱਟ ਪਾਈ ਹੈ ਜਿਸ ਵਿੱਚ ਉਹ ਆਪਣੇ ਹੁਸਨ ਦੇ ਨਾਲ ਚਾਰ ਚੰਨ ਲਗਾ ਰਹੀ ਹੈ। ਤਸਵੀਰਾਂ ਵਿੱਚ ਉਹ ਆਪਣੀ ਕਾਤਿਲ ਅਦਾਵਾਂ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਹਿਮਾਂਸ਼ੀ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਥੋੜ੍ਹੀ ਜਿਹੀ ਚਮਕ ਅਤੇ ਗੁਲਾਬੀ ਨਾਲ ਕੁਝ ਵੀ ਸੰਭਵ ਹੈ’ ਕੁਝ ਹੀ ਸਮੇਂ ਵਿੱਚ ਇਸ ਪੋਸਟ ਉੱਤੇ ਵੱਡੀ ਗਿਣਤੀ ਵਿੱਚ ਲਾਈਕਸ ਆ ਚੁੱਕੇ ਹਨ।

himanshi khurana image source: Instagram

ਇੱਕ ਯੂਜ਼ਰ ਨੇ ਲਿਖਿਆ ਹੈ- ‘ਬਹੁਤ ਹੀ ਖ਼ੂਬਸੂਰਤ’ । ਦੂਜੇ ਯੂਜ਼ਰ ਨੇ ਲਿਖਿਆ ਹੈ ਪਹਿਲੀ ਤਸਵੀਰ ਵਿੱਚ ਮੁਸਕਾਨ ਬਹੁਤ ਹੀ ਖ਼ਾਸ ਹੈ। ਇਸ ਤਰ੍ਹਾਂ ਪ੍ਰਸ਼ੰਸਕ ਹਿਮਾਂਸ਼ੀ ਦੀ ਖੂਬ ਤਾਰੀਫ ਕਰ ਰਹੇ ਹਨ।

Asim Riaz And Himanshi Khurana-min image source: Instagram

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਲੈ ਕੇ ਲਵ ਲਾਈਫ ਕਰਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਜੀ ਹਾਂ ਹਿਮਾਂਸ਼ੀ ਤੇ ਆਸਿਮ ਰਿਆਜ਼ ਦੀ ਜੋੜੀ ਬਿੱਗ ਬੌਸ ਤੋਂ ਬਾਅਦ ਚਰਚਾ ‘ਚ ਆਈ ਸੀ। ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਇਕੱਠੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕੀਤਾ ਸੀ। ਹਿਮਾਂਸ਼ੀ ਖੁਰਾਣਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ ।

 

 

View this post on Instagram

 

A post shared by Himanshi Khurana ? (@iamhimanshikhurana)

 

Related Post