ਹਿਮਾਂਸ਼ੀ ਖੁਰਾਨਾ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

By  Lajwinder kaur January 19th 2020 06:10 PM

ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਨਾ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਹਨ। ਜੀ ਹਾਂ  ਉਹ ‘ਓਹਦੀ ਸ਼ਰੇਆਮ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਜਿਸ ਦਾ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤਾ ਹੈ। ਪੋਸਟਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਦੋ ਲੱਖ ਤੋਂ ਵੱਧ ਲਾਇਕਸ ਇਸ ਪੋਸਟਰ ਨੂੰ ਮਿਲ ਚੁੱਕੇ ਹਨ।

View this post on Instagram

 

?? ohdi shreaam tomorrow 10 am Label @brandbmusic Presentation @gurpreetkhetlaofficial Lyrics @buntybains @singga_official Video #sweetchili Music Jassi x Digital partner @onedigitalentertainment Mua @roopkaurcelebritymua #HimanshiKhurana

A post shared by Himanshi Khurana (daddu?) (@iamhimanshikhurana) on Jan 18, 2020 at 4:44am PST

ਹੋਰ ਵੇਖੋ:ਹਰਭਜਨ ਮਾਨ ਨੇ ਪੀ. ਆਰ ਫ਼ਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਇਸ ਗੀਤ ਦੇ ਬੋਲ ਬੰਟੀ ਬੈਂਸ ਤੇ ਸਿੰਗਾ ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ ਜੱਸੀ ਐਕਸ ਦਾ ਹੋਵੇਗਾ। ਸਵਿਟ ਚਿੱਲੀ ਵੱਲੋਂ ਇਸ ਗੀਤ ਦਾ ਵੀਡੀਓ ਨੂੰ ਤਿਆਰ ਕੀਤਾ ਹੈ। ਬਰੈਂਡ ਬੀ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ।

 

View this post on Instagram

 

Best time..... Chinese whisper

A post shared by Himanshi Khurana (daddu?) (@iamhimanshikhurana) on Jan 10, 2020 at 11:11am PST

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਨਾ ਦੀ ਤਾਂ ਹਾਲ ਹੀ ‘ਚ ਉਹ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ 13 ‘ਚ ਨਜ਼ਰ ਆਏ ਸਨ। ਜਿੱਥੇ ਇੱਕ ਫਿਰ ਤੋਂ ਸ਼ਹਿਨਾਜ਼ ਗਿੱਲ ਤੇ ਹਿਮਾਂਸ਼ੀ ਖੁਰਾਨਾ ਨੂੰ ਇਕੱਠੇ ਦੇਖਿਆ ਗਿਆ।ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।

Related Post