ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਸਿੱਖ ਸੰਗਤਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ

By  Rupinder Kaler September 11th 2019 01:55 PM

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਦੁਨੀਆ ਵਿੱਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ । ਇਸੇ ਤਰ੍ਹਾਂ ਦਾ ਇੱਕ ਧਾਰਮਿਕ ਸਮਾਗਮ ਮੁੰਬਈ ਦੀਆਂ ਸੰਗਤਾਂ ਵੱਲੋਂ ਵੀ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿੱਚ ਬਾਲੀਵੁੱਡ ਦੇ ਕਈ ਅਦਾਕਾਰ ਵੀ ਹਾਜ਼ਰੀ ਲਗਵਾਉਣਗੇ । ਇਸ ਸਮਾਗਮ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਰਿਤਿਕ ਰੌਸ਼ਨ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਰਹੀ ਹੈ ।

https://www.instagram.com/p/B2B6Lq4nOKY/

ਇਸ ਵੀਡੀਓ ਵਿੱਚ ਰਿਤਿਕ ਰੌਸ਼ਨ ਸੰਗਤਾਂ ਨੂੰ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ । ਰਿਤਿਕ ਰੌਸ਼ਨ ਇਸ ਵੀਡੀਓ ਵਿੱਚ ਕਹਿ ਰਹੇ ਹਨ ਕਿ 19 ਅਕਤੂਬਰ ਨੂੰ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ,ਜਿਸ ਵਿੱਚ ਹਰ ਕੋਈ ਹਾਜ਼ਰੀ ਭਰਕੇ ਆਪਣਾ ਜੀਵਨ ਸਫ਼ਲ ਕਰ ਸਕਦਾ ਹੈ । ਰਿਤਿਕ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਪਹੁੰਚਣ ।

https://www.facebook.com/SSSSaanjhSewaSociety/videos/671205786719200/?v=671205786719200

ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰੂ ਨਾਨਕ ਦੇਵ ਜੀ ਦੇ 550ਵਂੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਖ਼ਾਸ ਤਿਆਰੀ ਕੀਤੀ ਹੋਈ ਹੈ । ਇਸ ਵਾਰ ਪ੍ਰਕਾਸ਼ ਪੁਰਬ ਨੂੰ ਬਹੁਤ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਤੇ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ।

Related Post