Health Tips: ਹੱਡੀਆਂ ਨੂੰ ਮਜ਼ਬੂਤ ਰੱਖਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਚ ਸ਼ਾਮਿਲ ਕਰੋ ਇਹ ਚੀਜ਼ਾਂ

By  Pushp Raj October 20th 2022 06:35 PM

How to strong bones with food: ਹੱਡੀਆਂ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹਨ। ਸਾਡਾ ਸਰੀਰ ਇਨ੍ਹਾਂ ਹੱਡੀਆਂ ਦੇ ਸਹਾਰੇ ਹਰ ਕੰਮ ਕਰਨ ਵਿੱਚ ਸਮਰਥ ਹੈ। ਵੱਧਦੀ ਉਮਰ ਦੇ ਨਾਲ-ਨਾਲ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ, ਅਜਿਹੇ ਵਿੱਚ ਤੁਸੀਂ ਚੰਗੀ ਖ਼ੁਰਾਕ ਤੇ ਚੰਗੇ ਭੋਜਨ ਨਾਲ ਹੱਡੀਆਂ ਨੂੰ ਮਜ਼ਬੂਤ ਰੱਖ ਸਕਦੇ ਹੋ। ਇਸ ਲਈ ਜੇਕਰ ਤੁਸੀਂ ਵੀ ਹੱਡੀਆਂ ਨੂੰ ਮਜ਼ਬੂਤ ਰੱਖਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਚ ਕੁਝ ਖ਼ਾਸ ਚੀਜ਼ਾਂ ਸ਼ਾਮਿਲ ਕਰੋ।

image From google

ਕਮਜ਼ੋਰ ਹੱਡੀਆਂ ਜੋੜਾਂ ਦੇ ਦਰਦ, ਗਠੀਆ ਅਤੇ ਹੋਰ ਸਮੱਸਿਆਵਾਂ ਦਾ ਕਾਰਨ ਬਣ ਸਕਦੀਆਂ ਹਨ। ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਅਸੀਂ ਕੁਝ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹਾਂ । ਜਿਸ ਨਾਲ ਸਾਡੇ ਸਰੀਰ ਵਿੱਚ ਕੈਲਸ਼ੀਅਮ ਦੀ ਘਾਟ ਨਹੀਂ ਹੁੰਦੀ ਤੇ ਸਾਡੀ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਹੱਡੀਆਂ ਨੂੰ ਮਜ਼ਬੂਤ ਕਰਨ ਲਈ ਖ਼ੁਰਾਕ 'ਚ ਸ਼ਾਮਿਲ ਕਰੋ ਇਹ ਚੀਜ਼ਾਂ

ਦੁੱਧ, ਦਹੀ, ਪਨੀਰ ਡੇਅਰੀ ਉਤਪਾਦ (milk-products) ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

image From google

ਅੰਡੇ ਨੂੰ ਪ੍ਰੋਟੀਨ ਦਾ ਸਹੀ ਸਰੋਤ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਦੇ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਜਾਂਦੀ ਹੈ ਅਤੇ ਵਿਅਕਤੀ ਦਿਨ ਭਰ ਊਰਜਾਵਾਜ ਮਹਿਸੂਸ ਕਰਦਾ ਹੈ।

image From google

ਸਾਲਮਨ ਮੱਛੀ (Salmon Fish) ਵਿਟਾਮਿਨ ਡੀ ਨਾਲ ਭਰਪੂਰ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਮੱਛੀ ਖਾਣ ਦੇ ਸ਼ੌਕੀਨ ਹੋ, ਤਾਂ ਤੁਸੀਂ ਆਪਣੀ ਡਾਇਟ ਵਿੱਚ ਸਾਲਮਨ ਮੱਛੀ ਨੂੰ ਸ਼ਾਮਿਲ ਕਰ ਸਕਦੇ ਹੋ।

image From google

ਸਾਬਤ ਅਨਾਜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਇਸ ਵਿੱਚ ਜ਼ਰੂਰੀ ਵਿਟਾਮਿਨ ਅਤੇ ਫਾਈਬਰ ਮੌਜੂਦ ਹੁੰਦਾ ਹੈ ਜੋ ਸਰੀਰ ਦੇ ਨਾਲ-ਨਾਲ ਹੱਡੀਆਂ ਲਈ ਵੀ ਲਾਭਦਾਇਕ ਹੁੰਦਾ ਹੈ। ਕਣਕ, ਜਵਾਰ, ਬਾਜਰਾ, ਬ੍ਰਾਊਨ ਰਾਈਸ ਵਿੱਚ ਜ਼ਰੂਰੀ ਵਿਟਾਮਿਨ ਅਤੇ ਫਾਈਬਰ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਸੇਵਨ ਨਾਲ ਪ੍ਰਤੀਰੋਧਕ ਸ਼ਕਤੀ ਮਜ਼ਬੂਤ ਹੁੰਦੀ ਹੈ।

image From google

ਹੋਰ ਪੜ੍ਹੋ: Health Tips: ਸਿਹਤ ਲਈ ਬੇਹੱਦ ਲਾਭਕਾਰੀ ਹੈ ਜਿਮੀਕੰਦ ਦੀ ਸਬਜ਼ੀ, ਜਾਣੋ ਇਸ ਦੇ ਫਾਇਦੇ

ਆਂਵਲਾ ਅਤੇ ਐਲੋ ਵੇਰਾ ਜੂਸ ਪੌਸ਼ਟਿਕ ਤੱਤਾਂ, ਐਂਟੀ-ਆਕਸੀਡੈਂਟਸ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ, ਡੀ ਆਦਿ ਅਤੇ ਸਹੀ ਮਾਤਰਾ ਵਿੱਚ ਪੌਸ਼ਟਿਕ ਤੱਤ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਆਵਲਾਂ ਜਾਂ ਫਿਰ ਐਲੋ ਵੇਰਾ ਦੇ ਜੂਸ ਦਾ ਸੇਵਨ ਕਰ ਸਕਦੇ ਹੋ।

Related Post