ਅੰਗਰੇਜ਼ ਅਲੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਇੱਕ ਸੰਧੂ ਹੁੰਦਾ ਸੀ’ ਨਵਾਂ ਗੀਤ ‘ਗਿਣਤੀ’, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur February 27th 2020 10:58 AM

ਇਸ ਸ਼ੁੱਕਰਵਾਰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਐਕਸ਼ਨ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’, ਜਿਸ ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ । ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ‘ਗਿਣਤੀ’ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ ।

ਹੋਰ ਵੇਖੋ:‘ਜੋਰਾ ਦੂਜਾ ਅਧਿਆਇ’ ਦਾ ਨਵਾਂ ਗੀਤ ‘ਦਲੇਰੀਆਂ’ ਸਿੰਗਾ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਜੇ ਗੱਲ ਕਰੀਏ ਗਿਣਤੀ ਗਾਣੇ ਦੀ ਤਾਂ ਉਸ ਨੂੰ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅੰਗਰੇਜ਼ ਅਲੀ ਦੀ ਆਵਾਜ਼ ਨਾਲ ਸ਼ਿੰਗਾਰਿਆ ਹੈ । ਗਾਣੇ ਦੇ ਬੋਲ ਸੋਨੀ ਠੁੱਲੇਵਾਲ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਨਿੱਕ ਡੀ ਨੇ ਦਿੱਤਾ ਹੈ । ਗੀਤ ‘ਚ ਗਿੱਪੀ ਗਰੇਵਾਲ, ਰੌਸ਼ਨ ਪ੍ਰਿੰਸ, ਧੀਰਜ ਕੁਮਾਰ, ਰਘਵੀਰ ਬੋਲੀ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆ ਰਹੇ ਨੇ ।  ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਇੱਕ ਸੰਧੂ ਹੁੰਦਾ ਸੀ ਫ਼ਿਲਮ ਨੂੰ ਨਾਮੀ ਡਾਇਰੈਕਟਰ ਰਾਕੇਸ਼ ਮਹਿਤਾ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ । ਇਸ ਤੋਂ ਇਲਾਵਾ ਫ਼ਿਲਮ ‘ਚ ਰੌਸ਼ਨ ਪ੍ਰਿੰਸ, ਬੱਬਲ ਰਾਏ, ਧੀਰਜ ਕੁਮਾਰ, ਮੁਕੁਲ ਦੇਵ, ਵਿਕਰਮਜੀਤ, ਜੱਸ ਗਰੇਵਾਲ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰ ਅਹਿਮ ਕਿਰਦਾਰਾਂ ‘ਚ ਨਜ਼ਰ ਆਉਣਗੇ । ਐਕਸ਼ਨ, ਰੋਮਾਂਸ ਤੇ ਡਰਾਮੇ ਵਾਲੀ ਇਹ ਫ਼ਿਲਮ 28 ਫਰਵਰੀ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।

 

Related Post