ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ 'ਚ ਸ਼ਬਦ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼

By  Shaminder December 5th 2020 03:16 PM

ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਸ਼ਬਦ ਨੁੰ ਤੁਸੀਂ 6 ਦਸਬੰਰ, ਦਿਨ ਐਤਵਾਰ ਨੂੰ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅਮਰਜੀਤ ਸਿੰਘ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai amarjeet ji

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਜਿੱੱਥੇ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

ਹੋਰ ਪੜ੍ਹੋ : ਭਾਈ ਗੁਰਮੀਤ ਸਿੰਘ ਸ਼ਾਂਤ ਜੀ ਦੀ ਆਵਾਜ਼ ‘ਚ ਸ਼ਬਦ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼

bhai amarjeet ji

ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਵਿਖਾਏ ਜਾਂਦੇ ਹਨ । ਇਸ ਤੋਂ ਇਲਾਵਾ ਹੋਰ ਧਾਰਮਿਕ ਗਤੀਵਿਧੀਆਂ ਵੀ ਵਿਖਾਈਆਂ ਜਾਂਦੀਆਂ ਹਨ ।

bhai amarjeet ji

ਦੇਸ਼ ਵਿਦੇਸ਼ ਦੀਆਂ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕਰਦੀਆਂ ਹਨ ।

 

Related Post