ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ‘ਨਾਨਕ ਕਲਿ ਵਿਚਿ ਆਇਆ’ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

By  Shaminder November 21st 2020 01:47 PM

ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਪੀਟੀਸੀ ਪੰਜਾਬੀ ਵੱਲੋਂ ਜਿੱਥੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਚੈਨਲ ਵੱਲੋਂ ਸੰਗਤਾਂ ਲਈ ਸ਼ਬਦ ਵੀ ਰਿਲੀਜ਼ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

 

bhai amritpal singh ji

ਪੀਟੀਸੀ ਰਿਕਾਰਡਜ਼ ਵੱਲੋਂ ਬੀਤੇ ਦਿਨ ਵੀ ਭਾਈ ਸਤਿੰਦਰਪਾਲ ਸਿੰਘ ਜੀ ਜਗਾਧਰੀ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ, ਉੱਥੇ ਹੀ ਹੁਣ ਸੰਗਤਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ ।

ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਸਤਿਗੁਰੁ ਬੰਦੀਛੋੜੁ ਹੈ’

Bhai Amritpal singh ji

‘ਨਾਨਕ ਕਲਿ ਵਿਚਿ ਆਇਆ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਜਾਵੇਗਾ ।

amritpal ji

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਦੇ ਯੂਟਿਊਬ ਚੈਨਲ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ 22 ਨਵੰਬਰ ਦਿਨ ਐਤਵਾਰ ਨੂੰ ਸਰਵਣ ਕਰ ਸਕਦੇ ਹੋ।

 

Related Post