ਪੀਟੀਸੀ ਪੰਜਾਬੀ ‘ਤੇ ਭਾਈ ਰੁਪਿੰਦਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

By  Shaminder November 23rd 2020 01:13 PM

ਪੀਟੀਸੀ ਰਿਕਾਡਰਜ਼ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਭਾਈ ਰੁਪਿੰਦਰ ਸਿੰਘ ਜੀ ਰੂਪਨਗਰ ਵਾਲਿਆਂ ਦੀ ਆਵਾਜ਼ ‘ਚ ਸ਼ਬਦ ‘ਗੁਰੂ ਨਾਨਕ ਆਮਦ’ ਨਾਂਅ ਦੇ ਟਾਈਟਲ ਹੇਠ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 24 ਨਵੰਬਰ, ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ ।

bhai rupinder singh

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਹਨ ।

ਹੋਰ ਪੜ੍ਹੋ : ਮਨਜਿੰਦਰ ਸਿੰਘ ਸਿਰਸਾ ਦਾ ਦਾਅਵਾ ਕਰਣ ਜੌਹਰ ਦੀ ਨਸ਼ੇ ਦੇ ਮਾਮਲੇ ’ਚ ਸ਼ਿਕਾਇਤ ਕਰਨ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

bhai rupinder singh

 

ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਕੇ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜਦੀਆਂ ਹਨ ।

Rupinder singh

ਬੀਤੇ ਦਿਨੀਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

 

Related Post