‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਦਾ ਹੋਇਆ ਆਗਾਜ਼, ਹਰ ਪਾਸੇ ਦਿਖਾਈ ਦੇ ਰਹੀਆਂ ਹਨ ਰੌਣਕਾਂ

By  Rupinder Kaler February 15th 2020 12:45 PM

ਪੀਟੀਸੀ ਨੈੱਟਵਰਕ ਵੱਲੋਂ ਕਰਵਾਏ ਜਾ ਰਹੇ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਦਾ ਆਗਾਜ਼ ਹੋ ਗਿਆ ਹੈ ।ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ ਸਮਾਰੋਹ ਦੇ ਰਸਮੀ ਉਦਘਾਟਨ ਦੌਰਾਨ ਡੋਲੀ ਆਹਲੂਵਾਲੀਆ ਤਿਵਾਰੀ, ਬਿਨੂੰ ਢਿੱਲੋਂ, ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਤੇ ਪ੍ਰੈਜੀਡੈਂਟ ਰਬਿੰਦਰ ਨਾਰਾਇਣ, ਮੁਕੇਸ਼ ਗੌਤਮ ਸਮੇਤ ਪੰਜਾਬੀ ਇੰਡਸਟਰੀ ਦੀਆਂ ਕਈ ਵੱਡੀਆਂ ਹਸਤੀਆਂ ਮੌਜੂਦ ਰਹੀਆਂ ।

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਹੋਰ ਦੀ ਰੌਣਕ ਦੇਖਦੇ ਹੀ ਬਣ ਰਹੀ ਹੈ । ਪੰਜਾਬੀ ਫ਼ਿਲਮਾਂ ਦੇਖਣ ਵਾਲਿਆਂ ਦੀ ਭੀੜ ਜੁਟਣੀ ਸ਼ੁਰੂ ਹੋ ਗਈ ਹੈ । ਹਰ ਪਾਸੇ ਕਲਾਕਾਰਾਂ ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ, ਖ਼ਾਸ ਕਰਕੇ ਨੌਜਵਾਨਾਂ ਵਿੱਚ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਤਿੰਨ ਦਿਨਾਂ ਤੱਕ ਚੱਲਣ ਵਾਲਾ ਇਹ ਸਮਾਰੋਹ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਵਿੱਚ ਪਹਿਲੀ ਵਾਰ ਹੋ ਰਿਹਾ ਹੈ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਵਿੱਚ ਜਿੱਥੇ 15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ ਉੱਥੇ ਨਵੇਂ ਅਦਾਕਾਰਾਂ ਨੂੰ ਫ਼ਿਲਮਾਂ ਵਿੱਚ ਕੰਮ ਕਰਨ ਦਾ ਮੌਕਾ ਦੇਣ ਲਈ ਆਡੀਸ਼ਨ ਵੀ ਲਏ ਜਾਣਗੇ ।

ਇੱਥੇ ਹੀ ਬਸ ਨਹੀਂ ਇਸ ਫ਼ਿਲਮ ਫੈਸਟੀਵਲ ਵਿੱਚ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ । ਅੱਜ ਯਾਨੀ 15 ਫਰਵਰੀ ਨੂੰ ਦਿਖਾਈਆਂ ਜਾਣ ਵਾਲੀਆਂ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਫ਼ਿਲਮ ‘ਅੱਧੀ ਛੁੱਟੀ ਸਾਰੀ’, ‘ਚਿੱਠੀ’, ‘ਹਰੀ ਚਟਨੀ’, ‘ਆਜ਼ਾਬ’ ਸਮੇਤ ਹੋਰ ਕਈ ਫ਼ਿਲਮਾਂ ਦੀ ਸਕਰੀਨਿੰਗ ਕੀਤੀ ਜਾਵੇਗੀ । ਤੁਹਾਨੂੰ ਦੱਸ ਦਿੰਦੇ ਹਾਂ ਕਿ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।

Related Post