ਕਿਡਨੀ ਨੂੰ ਸਿਹਤਮੰਦ ਰੱਖਣ ਲਈ ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ

By  Rupinder Kaler July 19th 2021 03:40 PM

ਕਿਡਨੀ ਸਾਡੇ ਸਰੀਰ ਵਿਚ ਇਕ ਫਿਲਟਰ ਦਾ ਕੰਮ ਕਰਦੀ ਹੈ ਜੋ ਸਰੀਰ ਵਿਚੋਂ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦੀ ਹੈ। ਅਜਿਹੀ ਸਥਿਤੀ ਵਿਚ ਸਿਹਤ ਦੀ ਦੇਖਭਾਲ ਕਰਨ ਦੇ ਨਾਲ-ਨਾਲ ਕਿਡਨੀ ਨੂੰ ਸਿਹਤਮੰਦ ਰੱਖਣਾ ਵੀ ਜ਼ਰੂਰੀ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ, ਤੁਹਾਨੂੰ ਆਪਣੀ ਖੁਰਾਕ ਵਿਚ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਪਾਲਕ ਇੱਕ ਹਰੀ ਪੱਤੇਦਾਰ ਸਬਜ਼ੀ ਹੈ ਜੋ ਵਿਟਾਮਿਨ ਏ, ਸੀ, ਕੇ, ਆਇਰਨ, ਮੈਗਨੀਸ਼ੀਅਮ ਅਤੇ ਫੋਲੇਟ ਨਾਲ ਭਰਪੂਰ ਹੁੰਦੀ ਹੈ।

ਹੋਰ ਪੜ੍ਹੋ :

ਗੁਰਲੇਜ ਅਖਤਰ ਅਤੇ ਦਿਲਜਾਨ ਦੀ ਆਵਾਜ਼ ‘ਚ ਨਵਾਂ ਗੀਤ ਰਿਲੀਜ਼

ਪਾਲਕ ਵਿਚ ਪਾਇਆ ਜਾਂਦਾ ਬੀਟਾ ਕੈਰੋਟੀਨ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦਾ ਹੈ। ਖੁਰਾਕ ਵਿਚ ਪਾਲਕ ਨੂੰ ਸ਼ਾਮਲ ਕਰ ਕੇ ਗੁਰਦੇ ਤੰਦਰੁਸਤ ਰੱਖੇ ਜਾ ਸਕਦੇ ਹਨ। ਅਨਾਨਾਸ ਸਿਹਤ ਲਈ ਬਹੁਤ ਵਧੀਆ ਹੈ। ਅਨਾਨਾਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਵਿਚ ਫਾਈਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਕਿਡਨੀ ਨਾਲ ਸਬੰਧਤ ਬਿਮਾਰੀਆਂ ਨੂੰ ਘਟਾਉਣ ਵਿਚ ਮਦਦ ਕਰਦੀ ਹੈ।

ਕੈਪਸਿਕਮ ਐਂਟੀ ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ ਵੀ ਇਸ ਵਿਚ ਉੱਚ ਮਾਤਰਾ ਵਿਚ ਮੌਜੂਦ ਹੁੰਦਾ ਹੈ। ਕਿਡਨੀ ਨੂੰ ਸਿਹਤਮੰਦ ਰੱਖਣ ਲਈ ਕੈਪਸਿਕਮ ਨੂੰ ਆਪਣੀ ਡਾਈਟ ਵਿਚ ਜ਼ਰੂਰ ਸ਼ਾਮਲ ਕਰੋ। ਗੋਭੀ ਨੂੰ ਵਿਟਾਮਿਨ ਸੀ, ਫੋਲੇਟ ਅਤੇ ਫਾਈਬਰ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਵਿੱਚ ਇੰਡੋਲਸ, ਗਲੂਕੋਸੀਨੋਲੇਟਸ ਅਤੇ ਥਿਓਸਾਇਨੇਟਸ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ।

 

Related Post