ਓਲੰਪਿਕਸ ਵਿੱਚ ਵਾਹ-ਵਾਹ ਖੱਟਣ ਵਾਲੇ ਇੰਡੀਅਨ ਹਾਕੀ ਟੀਮ ਦੇ ਸਟਾਰ ਖਿਡਾਰੀ ਹਰਮਨਪ੍ਰੀਤ ਸਿੰਘ ਦਾ ਹੋਇਆ ਵਿਆਹ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

By  Lajwinder kaur November 10th 2021 03:37 PM -- Updated: November 11th 2021 12:55 PM

ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਚਾਰੇ ਪਾਸੇ ਵੈਡਿੰਗ ਪ੍ਰੋਗਰਾਮ ਹੋ ਰਹੇ ਹਨ। ਜੀ ਹਾਂ ਪੰਜਾਬ ‘ਚ ਜ਼ਿਆਦਾਤਰ ਵਿਆਹ ਸਰਦ ਰੁੱਤ ਵਿੱਚ ਹੀ ਹੁੰਦੇ ਹਨ। ਕਈ ਪੰਜਾਬੀ ਕਲਾਕਾਰਾਂ ਦੇ ਵਿਆਹ ਤੋਂ ਬਾਅਦ ਇੰਡੀਅਨ ਹਾਕੀ ਟੀਮ ਦੇ ਸਟਾਰ ਖਿਡਾਰੀ ਅਤੇ ਉਪ-ਕਪਤਾਨ ਹਰਮਨਪ੍ਰੀਤ ਸਿੰਘ (Indian Men's Hockey Team Star Harmanpreet Singh) ਵੀ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਜੀ ਹਾਂ ਉਨ੍ਹਾਂ ਨੇ ਆਪਣੀ ਮੰਗਤੇਰ ਅਮਨਦੀਪ ਕੌਰ ਦੇ ਨਾਲ ਵਿਆਹ ਕਰਵਾ ਲਿਆ ਹੈ।

ਹੋਰ ਪੜ੍ਹੋ : ਪਲਕ ਤਿਵਾਰੀ ਨੇ ਆਪਣੀ ਮਾਂ ਸ਼ਵੇਤਾ ਤਿਵਾਰੀ ਦੇ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ‘ਬਿਜਲੀ ਬਿਜਲੀ’ ਗੀਤ ਉੱਤੇ ਬਣਾਇਆ ਸ਼ਾਨਦਾਰ ਵੀਡੀਓ

inside image of harmanpreet singh got married instagram.com/harmanpreet_13/

ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਅਤੇ ਰਿਸ਼ੈਪਸ਼ਨ ਪਾਰਟੀਆਂ ਦੀਆਂ ਤਸਵੀਰਾਂ ਆਪਣੇ ਚਾਹੁਣ ਵਾਲਿਆਂ ਦੇ ਨਾਲ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਇਸ ਪਲ ਤੋਂ ਸਦਾ ਲਈ ❤️...ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਪਿਆਰ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ’ ।

ਹੋਰ ਪੜ੍ਹੋ : ਬ੍ਰਿਟਿਸ਼ ਸਿੱਖ ਮਹਿਲਾ ਆਰਮੀ ਅਫਸਰ ਹਰਪ੍ਰੀਤ ਚੰਦੀ ‘South Pole Adventure’ ਦੇ ਲਈ ਹੋਈ ਰਵਾਨਾ, ਪੰਜਾਬੀਆਂ ਲਈ ਇਹ ਹੈ ਮਾਣ ਦੀ ਗੱਲ

ਉਨ੍ਹਾਂ ਨੇ ਆਪਣੀ ਪੰਜ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਨੇ। ਨਵਾਂ ਵਿਆਹਿਆ ਜੋੜ ਬਹੁਤ ਹੀ ਪਿਆਰ ਲੱਗ ਰਿਹਾ ਹੈ । ਪ੍ਰਸ਼ੰਸਕ ਅਤੇ ਖੇਡ ਜਗਤ ਦੀਆਂ ਹਸਤੀਆਂ ਵੀ ਕਮੈਂਟ ਕਰਕੇ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ ਦੇ ਰਹੇ ਹਨ। ਦੋਵੇਂ ਇਕੱਠੇ ਬਹੁਤ ਹੀ ਖ਼ੂਬਸੂਰਤ ਅਤੇ ਪਿਆਰੇ ਨਜ਼ਰ ਆ ਰਹੇ ਹਨ।

haramanpreet singh hockey player instagram.com/harmanpreet_13/

ਦੱਸ ਦਈਏ ਇਸ ਸਾਲਾ ਭਾਰਤੀ ਪੁਰਸ਼ ਹਾਕੀ ਟੀਮ ਨੇ ਚਾਰ ਦਹਾਕਿਆਂ ਬਾਅਦ ਓਲੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ । ਇਸ ਮੁਕਾਬਲੇ ਵਿੱਚ ਭਾਰਤ ਨੇ ਜਰਮਨੀ ਨੂੰ 5-4 ਨਾਲ ਮਾਤ ਦਿੱਤੀ ਹੈ । ਇਸ ਦੇ ਨਾਲ 41ਸਾਲ ਬਾਅਦ ਇਹ ਇਤਿਹਾਸਿਕ ਦਿਨ ਦੇਸ਼ਵਾਸੀਆਂ ਨੂੰ ਦੇਖਣ ਨੂੰ ਮਿਲਿਆ ਸੀ। ਇਸ ਜਿੱਤ ‘ਚ ਟੀਮ ਇੰਡੀਆ ਦੇ ਸ਼ਾਨਦਾਰ ਡਿਫੈਂਡਰ ਅਤੇ ਪੈਨਲਟੀ ਕਾਰਨਰ ਮਾਹਿਰ ਹਨ ਹਰਮਨਪ੍ਰੀਤ ਸਿੰਘ ਦਾ ਵੀ ਯੋਗਦਾਨ ਰਿਹਾ ਹੈ। ਉਹ ਟੀਮ ਦੇ ਸ਼ਕਤੀਸ਼ਾਲੀ ਡਰੈਗ-ਫਲਿੱਕਰ ਹਨ। ਉਨ੍ਹਾਂ ਨੇ ਟੋਕੀਓ ਤੋਂ ਪਹਿਲਾਂ ਰੀਓ ਓਲੰਪਿਕਸ ’ਚ ਵੀ ਹਿੱਸਾ ਲਿਆ ਸੀ।

 

 

View this post on Instagram

 

A post shared by Harmanpreet Singh (@harmanpreet_13)

Related Post