ਪੰਜਾਬੀਆਂ ਲਈ ਮਾਣ ਦੀ ਗੱਲ ਸਤਿੰਦਰ ਸਰਤਾਜ ਨੂੰ ਨਿਊਜ਼ੀਲੈਂਡ ਪਾਰਲੀਮੈਂਟ ਨੇ ਕੀਤਾ ਸਨਮਾਨਿਤ, ਦੇਖੋ ਤਸਵੀਰਾਂ
ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਤਿੰਦਰ ਸਰਤਾਜ ਜਿਨ੍ਹਾਂ ਨੇ ਪੰਜਾਬੀ ਗਾਇਕੀ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚ ਦਿੱਤਾ ਹੈ। ਹਾਲ ਹੀ 'ਚ ਸਤਿੰਦਰ ਸਰਤਾਜ ਜੋ ਕਿ ਆਪਣੇ ਮਿਊਜ਼ਿਕ ਟੂਰ ਲਈ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਗਏ ਹੋਏ ਹਨ। ਉਨ੍ਹਾਂ ਨੂੰ ਆਸਟ੍ਰੇਲੀਅਨ ਪਾਰਲੀਮੈਂਟ ਨੇ ਐਕਸੀਲੈਂਸ ਇਨ ਮਿਊਜ਼ਿਕ ਅਵਾਰਡ ਨਾਲ ਵੀ ਨਵਾਜ਼ਿਆ ਜਾ ਚੁੱਕਿਆ ਹੈ। ਇਸ ਤੋਂ ਬਾਅਦ ਪੰਜਾਬੀਆਂ ਦੇ ਲਈ ਇਕ ਵਾਰ ਫਿਰ ਤੋਂ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਵਾਰ ਨਿਊਜ਼ੀਲੈਂਡ ਦੀ ਧਰਤੀ ਉੱਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਨਿਊਜ਼ੀਲੈਂਡ ਦੀ ਪਾਰਲੀਮੈਂਟ ਨੇ ਉਨ੍ਹਾਂ ਨੂੰ ਅਵਾਰਡ ਦੇ ਨਾਲ ਨਿਵਾਜ਼ਿਆ ਹੈ ਉਹ ਪਹਿਲੇ ਸਰਦਾਰ ਗਾਇਕ ਨੇ ਜਿਨ੍ਹਾਂ ਨੂੰ ਇਹ ਅਵਾਰਡ ਮਿਲਿਆ ਹੈ। ਪੰਜਾਬੀ ਹਰ ਥਾਂ ਆਪਣੀ ਕਾਮਯਾਬੀਆਂ ਦੇ ਝੰਡੇ ਗੱਢ ਰਹੇ ਨੇ, ਇਹ ਪੰਜਾਬੀਆਂ ਲਈ ਫ਼ਖਰ ਦੀ ਗੱਲ ਹੈ।
Privileged being 1st from our soil getting #Prestige?& recommendation from the #Parliament? of #NewZealand??@NZParliament #Wellington. Thankful to @simonjbridges @bakshiks & my entire community around the globe ? #Sartaaj⚜️?? pic.twitter.com/woAQnejAxK