ਗੀਤਕਾਰ ਜਾਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Lajwinder kaur April 25th 2022 10:07 AM

ਪੰਜਾਬੀ ਮਿਊਜ਼ਿਕ ਦੇ ਨਾਮੀ ਗੀਤਕਾਰ ਤੇ ਗਾਇਕ ਜਾਨੀ JAANI ਜਿਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਤੋਂ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜੀ ਹਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਰੱਬ ਤੋਂ ਅਸ਼ੀਰਵਾਦ ਲਿਆ।

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਪ੍ਰੀ-ਵੈਡਿੰਗ ਸੌਂਗ ਦੀ ਨਿੱਕੀ ਜਿਹੀ ਝਲਕ ਆਈ ਸਾਹਮਣੇ, ਬਹੁਤ ਜਲਦ ਸ਼ੂਟ ਹੋਵੇਗਾ ਅਫਸਾਨਾ ਅਤੇ ਸਾਜ਼ ਦਾ ਪ੍ਰੀ-ਵੈਡਿੰਗ ਵੀਡੀਓ

jaani

ਜਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਮੱਥਾ ਟੇਕਦਿਆਂ ਦੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਹੀ ਕੈਪਸ਼ਨ ਚ ਵਾਹਿਗੁਰੂ ਜੀ ਤੇ ਨਾਲ ਹੀ ਪ੍ਰਾਥਨਾ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਤਸਵੀਰ 'ਚ ਦੇਖ ਸਕਦੇ ਹੋ ਜਾਨੀ ਪੂਰੀ ਤਰ੍ਹਾਂ ਸ਼ਰਧਾ ‘ਚ ਡੁੱਬੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਚਿੱਟੇ ਰੰਗ ਦੀ ਸ਼ਰਟ ਪਾਈ ਹੋਈ ਹੈ ਤੇ ਸਿਰ ਨੂੰ ਪੀਲੇ ਰੰਗ ਦੇ ਕਪੜੇ ਦੇ ਨਾਲ ਢੱਕਿਆ ਹੋਇਆ ਹੈ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਪ੍ਰਸ਼ੰਸਕ ਵੀ ਕਮੈਂਟ 'ਚ ਪ੍ਰਾਥਨਾ ਵਾਲੇ ਇਮੋਜ਼ੀ ਪੋਸਟ ਕਰ ਰਹੇ ਹਨ।

jaani at golden temple

ਦੱਸ ਦਈਏ ਜਾਨੀ ਤੇ ਉਹਨਾਂ ਦੀ ਪਤਨੀ ਨੇਹਾ ਚੌਹਾਨ ਬਹੁਤ ਜਲਦ ਮਾਤਾ ਪਿਤਾ ਬਣਨ ਜਾ ਰਹੇ ਨੇ । ਪਿਛਲੇ ਮਹੀਨੇ ਹੀ  ਜਾਨੀ ਨੇ ਆਪਣੀ ਪਤਨੀ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ। ਜਿਸ 'ਚ ਉਨ੍ਹਾਂ ਦੇ ਕਰੀਬੀ ਦੋਸਤ ਬੀ ਪਰਾਕ ਅਤੇ ਉਹਨਾਂ ਦੀ ਪਤਨੀ ਮੀਰਾ ਬੱਚਨ ਇਸ ਪਾਰਟੀ 'ਚ ਸ਼ਾਮਿਲ ਹੋਏ ਸਨ।

Jaani-biopic-movie

ਜੇ ਗੱਲ ਕਰੀਏ ਜਾਨੀ ਦੇ ਮਿਊਜ਼ਿਕਲ ਸਫ਼ਰ ਦੀ ਤਾਂ ਉਨ੍ਹਾਂ ਨੇ 2012 ਵਿੱਚ ਇੱਕ ਧਾਰਮਿਕ ਗੀਤ “ਸੰਤ ਸਿਪਾਹੀ” ਦੇ ਨਾਲ ਆਪਣਾ ਕਰੀਅਰ ਸ਼ੁਰੂ ਕੀਤਾ ਸੀ । ਹਾਲਾਂਕਿ, ਉਨ੍ਹਾਂ ਨੂੰ ਹਾਰਡੀ ਸੰਧੂ ਵੱਲੋਂ ਗਾਏ ਗੀਤ ‘ਸੋਚ’ ਤੋਂ ਪ੍ਰਸਿੱਧੀ ਮਿਲੀ ਸੀ । ਇਸ ਤੋਂ ਬਾਅਦ ਲਗਪਗ ਹਰ ਪੰਜਾਬੀ ਸਿੰਗਰ ਨੇ ਜਾਨੀ ਦੇ ਲਿਖੇ ਹੋਏ ਗੀਤ ਗਾਏ ਨੇ। ਉਨ੍ਹਾਂ ਦੇ ਲਿਖੇ ਗੀਤਾਂ ਨੂੰ ਹਰ ਕੋਈ ਪਸੰਦ ਕਰਦਾ ਹੈ।

ਹੋਰ ਪੜ੍ਹੋ : ਧਨਾਸ਼ਰੀ ਵਰਮਾ ਤੇ ਸ਼ਿਖਰ ਧਵਨ ਨੇ ਭੰਗੜੇ ਚ ਦਿੱਤੀ ਇੱਕ-ਦੂਜੇ ਨੂੰ ਟੱਕਰ, ਜੇਠ-ਭਰਜਾਈ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Related Post