ਕਈ ਰੋਗਾਂ ਦਾ ਇੱਕ ਇਲਾਜ਼ ਹੈ ਕਟਹਲ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

By  Rupinder Kaler April 7th 2021 04:44 PM

ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਸਾਬਿਤ ਹੁੰਦੇ ਹਨ । ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਤੱਤ ਹੁੰਦੇ ਹਨ । ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ।

ਹੋਰ ਪੜ੍ਹੋ :

ਸੋਨੂੰ ਸੂਦ ਨੇ ਲਖਵਿੰਦਰ ਵਡਾਲੀ ਦੇ ਨਾਲ ਕੀਤੀ ਮੁਲਾਕਾਤ, ਲਖਵਿੰਦਰ ਵਡਾਲੀ ਨੇ ਸਾਂਝਾ ਕੀਤਾ ਵੀਡੀਓ

jackfruit

ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ। ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ, ਜਿਹੜਾ ਇਸ ਬਿਮਾਰੀ ਨੂੰ ਦੂਰ ਕਰਨ ਵਿੱਚ ਸਹਾਇਕ ਹੈ । ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ।

ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ। ਇਹ ਛਾਲਿਆਂ ਨੂੰ ਠੀਕ ਕਰਦਾ ਹੈ। ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

Related Post