‘ਜੱਦੀ ਸਰਦਾਰ’ ਦਾ ਅਗਲਾ ਗਾਣਾ ‘ਦਲੇਰੀਆਂ’ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼

By  Lajwinder kaur September 1st 2019 10:25 AM

ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਫ਼ਿਲਮ ਜੱਦੀ ਸਰਦਾਰ ਜੋ ਕਿ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸਦੇ ਚੱਲਦੇ ਇੱਕ ਤੋਂ ਬਾਅਦ ਇੱਕ ਖ਼ੂਬਸੂਰਤ ਗੀਤ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ।  ਨਿੰਜਾ, ਜੌਰਡਨ ਸੰਧੂ ਤੇ ਕਮਲ ਖ਼ਾਨ ਦੀ ਆਵਾਜ਼ ਤੋਂ ਬਾਅਦ ਫ਼ਿਲਮ ਜੱਦੀ ਸਰਦਾਰ ਦਾ ਅਗਲਾ ਗੀਤ ਦਲੇਰੀਆਂ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਦੀ ਆਵਾਜ਼ 'ਚ ਰਿਲੀਜ਼ ਹੋਵੇਗਾ। ਦੋਵਾਂ ਗਾਇਕ ਇਸ ਫ਼ਿਲਮ ‘ਚ ਮੁੱਖ ਭੂਮਿਕਾ ਨਿਭਾ ਰਹੇ ਹਨ। 'ਦਲੇਰੀਆਂ' ਗਾਣੇ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਉੱਤੇ 2 ਸਤੰਬਰ ਨੂੰ ਕੀਤਾ ਜਾ ਰਿਹਾ ਹੈ।

ਹੋਰ ਵੇਖੋ:ਜੱਦੀ ਸਰਦਾਰ ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਇੱਕ ਮਿਲੀਅਨ ਦੇ ਅੰਕੜੇ ਨੂੰ ਕੀਤਾ ਪਾਰ, ਦੇਖੋ ਵੀਡੀਓ

ਰਿਸ਼ਤਿਆਂ ‘ਚ ਪਈ ਦਰਾਰ ਨੂੰ ਪੇਸ਼ ਕਰਦੀ ਇਹ ਫ਼ਿਲਮ ਦੋ ਸਕੇ ਭਰਾਵਾਂ ਦੇ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ‘ਜੱਦੀ ਸਰਦਾਰ’ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾ ਜਾਵੇਗਾ।

ਇਸ ਫ਼ਿਲਮ ‘ਚ ਕਈ ਹੋਰ ਦਿੱਗਜ ਅਦਾਕਾਰ ਗੱਗੂ ਗਿੱਲ, ਹੌਬੀ ਧਾਲੀਵਾਲ, ਗੁਰਮੀਤ ਸਾਜਨ, ਅਨੀਤਾ ਦੇਵਗਨ ਅਤੇ ਧੀਰਜ ਕੁਮਾਰ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ।

Related Post