ਗੁਰੂ ਨਗਰੀ ਪਹੁੰਚੀ ਐਕਟਰੈੱਸ ਜਪਜੀ ਖਹਿਰਾ, ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ
Lajwinder kaur
December 14th 2020 10:55 AM
ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਕਿਸਾਨ ਅੰਦੋਲਨ ‘ਚ ਵੀ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ । ਏਨੀਂ ਦਿਨੀਂ ਉਹ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਹੈ ।
ਹੋਰ ਪੜ੍ਹੋ : ਕਿਸਾਨਾਂ ਦੀ ਖੁਸ਼ੀ ਤੇ ਗਮੀ ਨੂੰ ਬਿਆਨ ਕਰ ਰਹੀਆਂ ਨੇ ਐਮੀ ਵਿਰਕ ਵੱਲੋਂ ਸ਼ੇਅਰ ਕੀਤੀਆਂ ਇਹ ਦੋ ਤਸਵੀਰਾਂ, ਲੋਕ ਹੋਏ ਭਾਵੁਕ
ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ ।

ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਦੀ ਜਿੱਤ ਲਈ ਪ੍ਰਾਥਨਾ ਕਰ ਰਹੇ ਨੇ । ਜਪਜੀ ਖਹਿਰਾ ਪਹਿਲੇ ਦਿਨ ਤੋਂ ਹੀ ਕਿਸਾਨ ਭੈਣਾਂ ਤੇ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੰਦੀ ਨਜ਼ਰ ਆਈ ਹੈ । ਕਿਸਾਨਾਂ ਦਾ ਪ੍ਰਦਰਸ਼ਨ 19ਵੇਂ ਦਿਨ ‘ਚ ਪਹੁੰਚ ਗਿਆ ਹੈ । ਪੰਜਾਬੀ ਕਲਾਕਾਰ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਨੇ ।