ਜਪਜੀ ਖਹਿਰਾ ਨੇ ਲਹਿੰਗਾ ਲੁੱਕ ‘ਚ ਸ਼ੇਅਰ ਕੀਤਾ ਵੀਡੀਓ, ਹਰ ਕਿਸੇ ਨੂੰ ਆ ਰਿਹਾ ਪਸੰਦ
Shaminder
April 18th 2022 01:16 PM --
Updated:
April 18th 2022 01:19 PM
ਜਪਜੀ ਖਹਿਰਾ (Japji Khaira )ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਜਪਜੀ ਖਹਿਰਾ ਲਹਿੰਗਾ ਲੁੱਕ ‘ਚ ਨਜ਼ਰ ਆ ਰਹੀ ਹੈ । ਅਦਾਕਾਰਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਇਸ ਵੀਡੀਓ ‘ਚ ਅਦਾਕਾਰਾ ਤਰਸੇਮ ਜੱਸੜ ਦੇ ਗੀਤ ‘ਰੱਬ ਰਾਜ਼ੀ ਹੈ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਦਿਖਾਈ ਦੇ ਰਹੀ ਹੈ ।