ਜਪਜੀ ਖਹਿਰਾ ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਆਈ ਨਜ਼ਰ, ਐਕਟਰੈੱਸ ਦਿੱਲੀ ਕਿਸਾਨ ਮੋਰਚੇ ‘ਚ ਦੇ ਰਹੀ ਹੈ ਆਪਣੀ ਸੇਵਾ
Lajwinder kaur
January 21st 2021 11:59 AM --
Updated:
January 21st 2021 11:40 AM
ਪੰਜਾਬੀ ਫ਼ਿਲਮ ਦੀ ਨਾਮੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨੀ ਮੋਰਚੇ ‘ਚ ਆਪਣੀ ਸੇਵਾ ਨਿਭਾ ਰਹੀ ਹੈ । ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੀ ਹੋਈ ਹੈ ।

ਪੰਜਾਬੀ ਐਕਟਰੈੱਸ ਜਪਜੀ ਖਹਿਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ‘ਚ ਉਹ ਅੰਦੋਲਨ ‘ਚ ਸ਼ਾਮਿਲ ਹੋਏ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਨਜ਼ਰ ਆਈ । ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ । ਪ੍ਰਸ਼ੰਸਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ ।

ਦੱਸ ਦਈਏ ਦੇਸ਼ ਦਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਬਰੂਹਾਂ ਉੱਤੇ ਬੈਠਿਆ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਜੋ ਕਿ ਹੰਕਾਰੀ ਪਈ ਹੈ ਤੇ ਕਿਸਾਨਾਂ ਦੀ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਮੰਨ ਨਹੀਂ ਰਹੀ ਹੈ ।
