ਦੁਲਹਣ ਵਾਂਗ ਸੱਜੀ ਨਜ਼ਰ ਆਈ ਅਦਾਕਾਰਾ ਜਪਜੀ ਖਹਿਰਾ, ਬਾਹਵਾਂ ‘ਚ ਚੂੜਾ ਪਾਈ ਅਤੇ ਹੱਥਾਂ ‘ਤੇ ਮਹਿੰਦੀ ਸਜਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ

By  Lajwinder kaur August 8th 2021 12:14 PM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਚਰਚਾ ਬਟੋਰ ਰਿਹਾ ਹੈ। ਇਸ ਵੀਡੀਓ ‘ਚ ਉਹ ਦੁਲਹਣ ਵਾਂਗ ਸੱਜੀ-ਧੱਜੀ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਹੱਥਾਂ ‘ਤੇ ਮਹਿੰਦੀ ਲਾਈ ਅਤੇ ਬਾਹਵਾਂ ਵਿੱਚ ਲਾਲ ਰੰਗ ਦਾ ਚੂੜਾ ਪਾਈ ਨਜ਼ਰ ਆ ਰਹੀ ਹੈ ।

Japji Khaira Made Her New Video On Mankirt Aulakh's Song Thar image source- instagram

ਹੋਰ ਪੜ੍ਹੋ : ਪ੍ਰਸ਼ੰਸਕ ਲਈ ਖੁਸ਼ਖਬਰੀ, ‘ਚੱਲ ਮੇਰਾ ਪੁੱਤ-2’ ਮੁੜ ਤੋਂ ਹੋ ਰਹੀ ਹੈ ਰਿਲੀਜ਼, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਹੋਰ ਪੜ੍ਹੋ : ‘ਪੱਕੋ’ ਕਿਰਦਾਰ ਦੇ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਅਦਾਕਾਰਾ ਸਿੰਮੀ ਚਾਹਲ ਦੇ ਪੂਰੇ ਹੋਏ 5 ਸਾਲ, ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਦੇ ਹੋਏ ਪਾਈ ਭਾਵੁਕ ਪੋਸਟ

inside image of japji khaira image source- instagram

ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਵੀ ਪੋਸਟ ਕੀਤਾ ਹੈ। ਜਿਸ ‘ਚ ਉਹ ਕੌਰ ਬੀ ਦੇ ਗੀਤ ‘ਲੈਜਾ ਲੈਜਾ’ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਵੀ ਕਮੈਂਟ ਆ ਚੁੱਕੇ ਨੇ।

Japji image source- instagram

ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਕਰ ਚੁੱਕੀ ਹੈ। ਆਉਣ ਵਾਲੇ ਸਮੇਂ 'ਚ ਉਹ ਕਈ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

Related Post