ਜਸਬੀਰ ਜੱਸੀ ਨੇ ਸ਼ੇਅਰ ਕੀਤੀ ਆਪਣੇ ਮਾਮੇ ਦੀ ਤਸਵੀਰ, ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ

By  Shaminder September 29th 2021 03:37 PM

ਜਸਬੀਰ ਜੱਸੀ (Jassi Jasbir)  ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜਸਬੀਰ ਜੱਸੀ ਨੇ ਲਿਖਿਆ ਕਿ ‘ਮਾਮਾ ਜੀ ਪੰਜਾਬ ਦਾ ਕਿਵੇਂ ਭਲਾ ਕਿਵੇਂ ਹੋ ਸਕਦਾ ।

Jasbir jassi -min Image From Instagram

ਹੋਰ ਪੜ੍ਹੋ : ਗਾਇਕਾ ਸਤਵਿੰਦਰ ਬਿੱਟੀ ਛੋਟੀਆਂ ਛੋਟੀਆਂ ਬੱਚੀਆਂ ਨਾਲ ਖੇਡਦੀ ਆਈ ਨਜ਼ਰ, ਵੀਡੀਓ ਵਾਇਰਲ

ਦੋ ਮਾਮੇ ਇੱਕ ਮੇਰਾ ਮਾਮਾ ‘ਤੇ ਇੱਕ ਮੇਰੀ ਮਾਂ ਦਾ ਮਾਮਾ’। ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Jasbir jassi pp-min (1) Image From Instagram

ਇਸ ਤਸਵੀਰ ‘ਤੇ ਲੋਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਗੀਤ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ।

 

View this post on Instagram

 

A post shared by Jassi (@jassijasbir)

Related Post